ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ
ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪੁਸਤਕ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਫੈਸਲਾ ਲਿਆ ਹੈ।ਡਾ. ਕਿਰਪਾਲ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਪੁਰਾਤਨ ਸਰੋਤਾਂ ਨੂੰ ਸੰਪਾਦਿਤ ਕਰਨ ਦਾ ਕਾਰਜ ਕਰਵਾ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਸਿਲੇਬਸ ਤਿਆਰ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਲਗਾਇਆ ਸੀ।
ਜਿਕਰਯੋਗ ਹੈ ਕਿ ਸਿੱਖ ਇਤਿਹਾਸਕਾਰ ਤੇ ਕਈ ਕਿਤਾਬਾਂ ਦੇ ਲੇਖਕ ਡਾ. ਕਿਰਪਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ ਦੇ ਖਿਤਾਬ ਨਾ ਨਿਵਾਜ਼ਿਆ ਗਿਆ ਸੀ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media