Tuesday, November 24, 2026

ਕੇਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ- ਸਨਮਾਨ `ਚ ਅੱਧਾ ਝੁਕਿਆ ਰਹੇਗਾ ਰਾਸ਼ਟਰੀ ਝੰਡਾ

ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਨੇ ਗਹਿਰੇ ਦੁੱਖ ਦੇ ਨਾਲ ਕੇਂਦਰੀ ਰਸਾਇਣ ਅਤੇ ਖਾਦ ਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ Anant Kumarਦੇ ਅੱਜ ਬੰਗਲੂਰੂ ਵਿੱਚ ਹੋਏ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ।ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਵਿਛੜੇ ਨੇਤਾ ਦੇ ਸਨਮਾਨ ਵਿੱਚ ਦਿੱਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਅੱਜ ਰਾਸ਼ਟਰੀ ਝੰਡਾ ਅੱਧਾ ਝੁਕਿਆ ਰੱਖਣ ਦਾ ਫੈਸਲਾ ਕੀਤਾ ਹੈ।ਸ਼੍ਰੀ ਅਨੰਤ ਕੁਮਾਰ ਦੇ ਅੰਤਿਮ ਸੰਸਕਾਰ ਵਾਲੇ ਸਥਾਨ ‘ਤੇ ਵੀ ਕੱਲ੍ਹ ਝੰਡਾ ਅੱਧਾ ਝੁਕਿਆ ਰਹੇਗਾ।ਵਿੱਛੜੇ ਨੇਤਾ ਦਾ ਅੰਤਮ ਸੰਸਕਾਰ ਪੂਰੇ ਰਾਸ਼ਟਰੀ ਸਨਮਾਨ ਨਾਲ ਕੀਤਾ ਜਾਵੇਗਾ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply