ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ
ਹੈ।ਪ੍ਰਧਾਨ ਮੰਤਰੀ ਨੇ ਕਿਹਾ, ‘‘ਆਪਣੇ ਮਹੱਤਵਪੂਰਨ ਸਹਿਯੋਗੀ ਅਤੇ ਮਿੱਤਰ, ਸ਼੍ਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਅਤਿਅੰਤ ਦੁੱਖੀ ਹਾਂ।ਉਹ ਅਜਿਹੇ ਮਹੱਤਵਪੂਰਨ ਨੇਤਾ ਸਨ, ਜਿਨ੍ਹਾਂ ਨੇ ਜਵਾਨੀ ਵਿੱਚ ਹੀ ਜਨਤਕ ਜੀਵਨ ਵਿੱਚ ਪ੍ਰਵੇਸ਼ ਕੀਤਾ ਅਤੇ ਅਤਿ ਦੀ ਲਗਨ ਅਤੇ ਦਿਆ ਭਾਵ ਨਾਲ ਸਮਾਜ ਦੀ ਸੇਵਾ ਕਰਦੇ ਰਹੇ।ਉਨ੍ਹਾਂ ਨੂੰ ਉਨ੍ਹਾਂ ਦੇ ਚੰਗੇ ਕਾਰਜ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਮੈਂ ਉਨ੍ਹਾਂ ਦੀ ਪਤਨੀ ਡਾ. ਤੇਜਸਵਿਨੀ ਜੀ ਨਾਲ ਗੱਲ ਕੀਤੀ ਅਤੇ ਸ਼੍ਰੀ ਅਨੰਤ ਕੁਮਾਰ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ।ਦੁੱਖ ਅਤੇ ਉਦਾਸੀ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪੂਰੇ ਪਰਿਵਾਰ, ਮਿੱਤਰਾਂ ਅਤੇ ਸਮੱਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।’’
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media