Monday, July 14, 2025
Breaking News

ਲੋਕਾਂ ਨੂੰ ਬਿਨਾਂ ਕਿਸੇ ਪੈਸੇ ਤੋਂ ਨਿਆਂ ਦਿਵਾਏਗਾ ਝਗੜਾ ਨਿਪਟਾਊ ਕੇਂਦਰ

PPN27081406ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) -ਅੰਮ੍ਰਿਤਸਰ ਕਚਿਹਰੀਆਂ ਵਿੱਚ ਆਮ ਲੋਕਾਂ ਦਾ ਝਗੜੇ ਬਿਨਾਂ ਕਿਸੇ ਦੇਰੀ ਅਤੇ ਖਰਚੇ ਦੇ ਨਿਬੇੜਣ ਲਈ ਬਣਾਇਆ ਗਿਆ ਝਗੜਾ ਨਿਪਟਾਉ ਕੇਂਦਰ ਹੁਣ ਜਨਤਾ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਜਨਤਕ ਸਹੂਲਤਾਂ ਦਾ ਹੱਲ ਬਿਨਾਂ ਕਿਸੇ ਫੀਸ ਅਤੇ ਦੇਰੀ ਦੇ ਕਰੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਜਿਲ੍ਹਾ ਤੇ ਸੈਸ਼ਨ ਜੱਜ ਸz ਗੁਰਬੀਰ ਸਿੰਘ ਨੇ ਦੱਸਿਆ ਕਿ ਸਾਰੀਆਂ ਜਨਤਕ ਸੇਵਾਵਾਂ ਜਿਵੇਂ ਕਿ ਬਿਜਲੀ, ਪਾਣੀ ਦੇ ਕੇਸ, ਐਲ:ਪੀ:ਜੀ ਕੁਨੈਕਸ਼ਨ, ਬੈਕਿੰਗ, ਬੀਮਾ ਕੰਪਨੀਆਂ, ਡਾਕ ਤਾਰ ਵਿਭਾਗ, ਹਸਪਤਾਲ, ਟਰਾਂਸਪੋਰਟ ਅਤੇ ਹੋਰ ਸਾਰੀਆਂ ਜਨਤਕ ਸੇਵਾਵਾਂ ਚਾਹੇ ਉਹ ਸਰਕਾਰੀ ਖੇਤਰ ਵੱਲੋਂ ਜਾਂ ਨਿੱਜੀ ਖੇਤਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਣ, ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਇਸ ਸਥਾਈ ਲੋਕ ਅਦਾਲਤ ਦੀ ਜਨਤਕ ਸੇਵਾ ਸਰਵਿਸ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਕੋਈ ਸਰਕਾਰੀ ਫੀਸ ਜਾਂ ਵਕੀਲ ਕਰਨ ਦੀ ਲੋੜ ਨਹੀਂ ਸ਼ਿਕਾਇਤ ਕਰਤਾ ਕੇਵਲ ਇਕ ਸਧਾਰਨ ਕਾਗਜ ਤੇ ਆਪਣੀ ਸ਼ਿਕਾਇਤ ਲਿਖ ਕੇ ਦੇ ਦੇਵੇ ਤਾਂ ਅਦਾਲਤ ਸਬੰਧਤ ਵਿਭਾਗ ਕੋਲੋਂ ਜਵਾਬ ਲੈ ਕੇ 30 ਦਿਨਾਂ ਦੇ ਵਿੱਚ-ਵਿੱਚ ਕੇਸ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਅਦਾਲਤ ਦੀ ਡਿਗਰੀ ਦੇ ਬਰਾਬਰ ਹੈ ਅਤੇ ਇਸ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੁਰਮਾਨਾ ਸਜਾ ਆਦਿ ਤੱਕ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਥਾਈ ਕੇਂਦਰ ਨੇ ਅਗਸਤ ਮਹੀਨੇ ਦੌਰਾਨ 53 ਵੱਖ-ਵੱਖ ਕੇਸਾਂ ਦਾ ਨਿਪਟਾਰਾ ਬੜੀ ਛੇਤੀ ਕੀਤਾ ਹੈ, ਜਿਸ ਨਾਲ ਦੋਹਾਂ ਧਿਰਾਂ ਨੂੰ ਸੌਖਾ ਨਿਆ ਮਿਲ ਸਕਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਇਕ ਵਿਚੋਲਗੀ ਅਤੇ ਸਲਾਹਕਾਰ ਕੇਂਦਰ ਵੀ ਬਣਾਇਆ ਗਿਆ ਹੈ ਜਿਥੇ ਆਪਸੀ ਝਗੜਿਆਂ ਦਾ ਹੱਲ ਸਿਖਿਅਤ ਸਲਾਹਕਾਰਾਂ ਵੱਲੋਂ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕਾਂ ਤੱਕ ਨਿਆ ਦੀ ਸਹੂਲ਼ਤ ਲੈਣ ਲਈ ਸਮਾਜ ਸੇਵਕਾਂ ਨੂੰ ਵਲੰਟੀਅਰ ਤੌਰ ਤੇ ਸਿਖਿਅਤ ਵੀ ਕਰ ਰਹੇ ਹਾਂ ਜੋ ਕਿ ਕਾਨੂੰਨੀ ਸੇਵਾਵਾਂ ਲੋਕਾਂ ਤੱਕ ਪਹੁੰਚਾਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਥੇ ਇਕ ਫਰੰਟ ਆਫਿਸ ਬਣਾਇਆ ਗਿਆ ਹੈ ਜਿਥੇ ਆ ਕੇ ਕੋਈ ਵੀ ਵਿਅਕਤੀ ਆਪਣੇ ਕੇਸ ਬਾਰੇ ਕਾਨੂੰਨੀ ਮਾਹਿਰ ਕੋਲੋਂ ਮਸ਼ਵਰਾ ਲੈ ਸਕਦਾ ਹੈ ਅਤੇ 1.5 ਲੱਖ ਰੁਪਏ ਤੋਂ ਘੱਟ ਸਲਾਨਾ ਆਮਦਨ ਵਾਲੇ ਪਰਿਵਾਰਾਂ, ਔਰਤਾਂ, ਬੱਚਿਆਂ, ਐਸ:ਸੀ:ਐਸ:ਟੀ, ਅਪੰਗ ਵਿਅਕਤੀਆਂ ਜਾਂ ਕਿਸੇ ਤਰ੍ਹਾਂ ਦੀ ਕੁਦਰਤੀ ਆਫਤ ਤੋਂ ਪ੍ਰਭਾਵਿਤ ਵਿਅਕਤੀ ਨੂੰ ਮੁਫਤ ਵਕੀਲ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply