ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਮੀਮਸਾ ’ਚ ਸੀਵਰੇਜ ਲਈ ਮਨਜ਼ੂਰ ਕਰਵਾਏ 11.90
ਲੱਖ ਦੇ ਕੰਮ ਦੀ ਸ਼ੁਰੂਆਤ ਅੱਜ ਉਨ੍ਹਾਂ ਦੀ ਧਰਮ ਪਤਨੀਂ ਸ੍ਰੀਮਤੀ ਸਿਮਰਤ ਖੰਗੂੜਾ ਨੇ ਕੀਤੀ।ਸਿਮਰਤ ਖੰਗੂੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਮੀਮਸਾ `ਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਬਹੁਤ ਵੱਡੀ ਸਮੱਸਿਆ ਚੱਲ ਰਹੀ ਸੀ ਅਤੇ ਥੋੜੀ ਜਿਹੀ ਬਾਰਸ਼ ਨਾਲ ਪਾਣੀ ਲੋਕਾਂ ਦੇ ਘਰਾਂ ਅੰਦਰ ਚਲਿਆ ਜਾਂਦਾ ਸੀ।ਉਨ੍ਹਾਂ ਕਿਹਾ ਕਿ ਬਿਮਾਰੀਆਂ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੀਆਂ ਸਨ, ਲੇਕਿਨ ਸੀਵਰੇਜ ਦਾ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ।ਇਸ ਮੌਕੇ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ `ਚ ਨਗਰ ਨਿਵਾਸੀ ਹਾਜਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media