ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ
ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ।ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਜਨਰਲ ਹਾਊਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਮੌਜੂਦ ਸਨ।ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਨਰਲ ਇਜਲਾਸ ਸਬੰਧੀ ਜਾਰੀ ਪੱਤਰ ਪੜ੍ਹ ਕੇ ਆਰੰਭ ਕੀਤੀ, ਜਦਕਿ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਸਮੇਂ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਸੁਖਚੈਨ ਸਿੰਘ ਧਰਮਪੁਰਾ ਅਤੇ ਜਥੇਦਾਰ ਲਾਭ ਸਿੰਘ ਦੇਵੀ ਨਗਰ ਸਬੰਧੀ ਸ਼ੋਕ ਮਤੇ ਪੜ੍ਹੇ।
ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨਗੀ ਪਦ ਲਈ ਨਾਮ ਦੀ ਮੰਗ ਕੀਤੀ ਜਿਸ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਪੇਸ਼ ਕੀਤਾ।ਉਨ੍ਹਾਂ ਦੇ ਨਾਮ ਦੀ ਤਾਈਦ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਤਾਈਦ ਮਜੀਦ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ।ਕੋਈ ਹੋਰ ਨਾਮ ਪੇਸ਼ ਨਾ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਬਣ ਗਏ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media