ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁੱਦੇ ਲਈ ਰਘੂਜੀਤ ਸਿੰਘ ਵਿਰਕ ਨੂੰ ਚੁਣਿਆ
ਗਿਆ, ਜਿਨ੍ਹਾਂ ਦਾ ਨਾਮ ਗੁਰਮੇਲ ਸਿੰਘ ਸੰਗਤਪੁਰਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਗੁਰਿੰਦਰਪਾਲ ਸਿੰਘ ਗੋਰਾ ਅਤੇ ਮਜੀਦ ਨਵਤੇਜ ਸਿੰਘ ਕਾਉਣੀ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ। ਉਨ੍ਹਾਂ ਦਾ ਨਾਮ ਗੁਰਪ੍ਰੀਤ ਸਿੰਘ ਝੱਬਰ ਨੇ ਪੇਸ਼ ਕੀਤਾ, ਤਈਦ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਪਦ ਲਈ ਗੁਰਬਚਨ ਸਿੰਘ ਕਰਮੂੰਵਾਲਾ ਚੁਣੇ ਗਏ। ਉਨ੍ਹਾਂ ਦਾ ਨਾਮ ਭਾਈ ਮਨਜੀਤ ਸਿੰਘ ਨੇ ਪੇਸ਼ ਕੀਤਾ, ਤਾਈਦ ਗੁਰਮੇਲ ਸਿੰਘ ਸੰਗਤਪੁਰਾ ਤਾਈਦ ਮਜੀਦ ਪ੍ਰੀਤਮ ਸਿੰਘ ਮਲਸੀਆਂ ਨੇ ਕੀਤੀ। ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ’ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਇਨ੍ਹਾਂ ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਖੁਸ਼ਵਿੰਦਰ ਸਿੰਘ ਭਾਟੀਆ, ਸ਼ਿੰਗਾਰਾ ਸਿੰਘ ਲੋਹੀਆਂ, ਜਰਨੈਲ ਸਿੰਘ ਕਰਤਾਰਪੁਰ, ਤਾਰਾ ਸਿੰਘ ਸੱਲਾ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜੱਫਰਵਾਲ ਤੇ ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ। ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਨਾਂ ਦੀ ਤਾਈਦ ਗੁਰਿੰਦਰਪਾਲ ਸਿੰਘ ਗੋਰਾ, ਤਾਈਦ ਮਜੀਦ ਸੁਰਜੀਤ ਸਿੰਘ ਭਿੱਟੇਵਡ ਨੇ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media