ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੂਜੀ ਵਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ
ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ, ਗਿਆਨੀ ਇਕਬਾਲ ਸਿੰਘ ਅਤੇ ਗਿਆਨੀ ਮਲਕੀਤ ਸਿੰਘ ਨੇ ਸਾਂਝੇ ਤੌਰ ’ਤੇ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ 153 ਮੈਂਬਰਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇਦਾਰ ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਹੋਰ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media