ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ‘ਬਾਲ ਦਿਵਸ’ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਕਿੰਡਰਗਾਰਟਨ ਦੇ ਬੱਚੇ ਨੇ ਚਾਚਾ ਨਹਿਰੂ ਬਣ ਕੇ ਸਭ ਦਾ ਦਿਲ ਮੋਹ ਰਹੇ ਸੀ।ਬੱਚਿਆਂ ਨੇ ਬਹੁਤ ਹੀ ਵਧੀਆ ਗੀਤ ਗਾਏ ਅਤੇ ਸੁੰਦਰ ਲੋਕ-ਗੀਤਾਂ ਤੇ ਡਾਂਸ ਪੇਸ਼ ਕੀਤਾ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਦੱਸਿਆ ਕਿ ਪੰਡਿਤ ਜਵਾਹਾਰ ਲਾਲ ਨਹਿਰੂ ਜੀ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ, ਇਸ ਕਰਕੇ ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਇਸ ਮੌਕੇ ਤੇ ਸਕੂਲ ਪਿ੍ਰੰਸੀਪਲ ਅਮਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ ਅਤੇ ਸਕੂਲ ਦੇ ਸਟਾਫ ਮੈਂਬਰ ਮੌਜੂਦ ਸਨ।ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਦਾ ਸਾਰਿਆਂ ਨੇ ਆਨੰਦ ਮਾਣਿਆ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …