ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਬਾਲ ਦਿਵਸ `ਤੇ ਵਿਦਿਆਰਥੀਆਂ ਦੇ ਖੇਡ
ਮੁਕਾਬਲੇ ਕਰਵਾਏ ਗਏ। ਖਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਸੱਚਾ-ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ `ਚ ਅੱਵਲ ਆਉਣ ਦਾ ਪ੍ਰਣ ਲੈਣਾ ਚਾਹੀਦਾ ਹੈ।
ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਦੇਸ਼ ’ਚ ਬਾਲ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ 14 ਨਵੰਬਰ 1889 ਨੂੰ ਇਲਾਹਾਬਾਦ ’ਚ ਜਨਮੇ ਪੰਡਿਤ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ ਅਤੇ ਉਨ੍ਹਾਂ ਨੂੰ ਦੇਸ਼ ਦਾ ਭਵਿੱਖ ਸਮਝਦੇ ਸਨ ਅਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ।ਇਸ ਸਮੇਂ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ: ਗੁਰਿੰਦਰਜੀਤ ਕੌਰ ਵੱਲੋਂ ਇਨਾਮ ਵੀ ਤਕਸੀਮ ਕੀਤੇ ਗਏ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media