ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਾਲ ਦਿਵਸ ਮੌਕੇ ਸਿਖਿਆ ਮੰਤਰੀ ਓ.ਪੀ ਸੋਨੀ ਵੱਲੋਂ ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਡੂ ਬਰੁੱਕ ਸੰਸਥਾ ਦੇ ਸਹਿਯੋਗ ਨਾਲ ਪੰਡਿਤ ਨਹਿਰੂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।ਐਡੂ ਬਰੁੱਕ ਸੰਸਥਾ ਵੱੱਲੋਂ ਅੰਗਰੇਜੀ ਦੇ ਗਿਆਨ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਗਰੇਜੀ ਐਕਸੀਲੈਂਟ ਐਵਾਰਡ ਦਿੱਤੇ ਗਏ।
ਇਸ ਮੌਕੇ ਸੋਨੀ ਵੱਲੋਂ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ।ਨੇ ਦੱਸਿਆ ਕਿ ਬੱਚਿਆਂ ਨੂੰ ਅੰਗਰੇਜੀ ਦੇ ਗਿਆਨ ਵਿੱਚ ਵੀ ਮੁਹਾਰਤ ਹਾਸਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗ ਹੈ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੰਪਿਊਟਰ ਸਿਖਿਆ ਵਿੱਚ ਮੁਹਾਰਤ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਆਪਣੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਨੌਜਵਾਨ ਪ੍ਰਣ ਕਰ ਲੈਣ ਤਾਂ ਉਹ ਆਪਣੇ ਦੇਸ਼ ਅਤੇ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੇ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੁੰ ਕਿਹਾ ਕਿ ਉਨ੍ਹਾਂ ਨੂੰ ਆਪਣੀ ਜਿੰਦਗੀ ਦੇ ਹਰ ਕੰਮ ਵਿੱਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਚੰਗੇ ਸ਼ਹਿਰੀ ਬਣਨ ਲਈ ਵੀ ਪ੍ਰੇਰਿਤ ਕਰਨ।ਸੰਘਾ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਦੇਸ਼ ਨੂੰ ਸਾਫ ਸੁਥਰਾ ਅਤੇ ਅਨੁਸਾਸ਼ਨਬੱਧ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਬਜੁਰਗਾਂ ਦਾ ਸਤਿਕਾਰ ਵੀ ਕਰਨਾ ਚਾਹੀਦਾ ਹੈ।
ਐਡੂ ਬਰੁੱਕ ਸੰਸਥਾ ਦੇ ਮੁਖੀ ਸੁਰਜੀਤ ਸਿੰਘ ਕੋਹਲੀ ਵੱਲੋਂ ਓਮ ਪ੍ਰਕਾਸ਼ ਸੋਨੀ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸਕੈਡਰੀ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ, ਹਰਸਿਮਰਨ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਬੱਚੇ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …