Wednesday, March 4, 2026

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਸਹਿ ਵਿੱਦਿਅਕ ਮੁਕਾਬਲਿਆਂ ’ਚ ਅੱਵਲ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ PPN1511201807ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ‘ਸਹਿ-ਵਿੱਦਿਅਕ ਮੁਕਾਬਲਿਆਂ’ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੇ, ਦੂਜੇ ਤੇ ਤੀਜੇ ਵਰਗ ਦੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ।
    ਇਸ ਮੌਕੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੂੰ ਵਧਾਈ ਦਿੰਦਿਆ ਦੱਸਿਆ ਕਿ ਪਹਿਲੇ ਵਰਗ ’ਚ ਸਕੂਲ ਦੀ ਸ਼ਬਦ ਗਾਇਨ ਟੀਮ ਨੇ ਪਹਿਲਾ ਸਥਾਨ ਅਤੇ ਭਾਸ਼ਣ ਮੁਕਾਬਲੇ ’ਚ ਦੂਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਦੂਜੇ ਵਰਗ ’ਚ ਸਕੂਲ ਦੀ ਸ਼ਬਦ ਗਾਇਨ ਟੀਮ ਨੇ ਅਤੇ ਭਾਸ਼ਣ ਮੁਕਾਬਲਿਆਂ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ’ਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲਿਆਂ ’ਚ ਸੀਨੀਅਰ ਟੀਮ ਪਹਿਲਾ ਸਥਾਨ ਪ੍ਰਾਪਤ ਕੀਤਾ।
    ਪ੍ਰਿੰ: ਨਾਗਪਾਲ ਨੇ ਕਿਹਾ ਕਿ ਵਿਦਿਆਰਥਣਾਂ ਨੇ ਗੁਰੂ ਰਾਮਦਾਸ ਗੁਰਪੁਰਬ ਕਮੇਟੀ ਵੱਲੋਂ ਕਰਵਾਏ ਸ਼ਬਦ ਗਾਇਨ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰੂ ਨਾਨਕ ਗੁਰਪੁਰਬ ਕਮੇਟੀ ਵੱਲੋਂ ਕਰਵਾਏ ਗਏ ਭਾਸ਼ਣ ਮੁਕਾਬਲਿਆਂ ’ਚ ਸਕੂਲ ਦੀ ਜੂਨੀਅਰ ਟੀਮ ਨੇ ਹੌਂਸਲਾ ਅਫ਼ਜਾਊ ਇਨਾਮ ਪ੍ਰਾਪਤ ਕੀਤਾ।ਉਨ੍ਹਾਂ ਦੱਸਿਆ ਕਿ ਉਕਤ ਮੁਕਾਬਲਿਆਂ ਦੀ ਤਿਆਰੀ ਸਕੂਲ ਦੇ ਅਧਿਆਪਕਾਵਾਂ ਬੀਬੀ ਹਰਲੀਨ ਕੌਰ ਅਤੇ ਬੀਬੀ ਰਵਿੰਦਰ ਕੌਰ ਵੱਲੋਂ ਕਰਵਾਈ ਗਈ ਸੀ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply