ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅ ਸ਼ੁਦਾ ਮਾਨਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ। ਜਿਸ ਨਾਲ ਆਮ ਜਨਤਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਦਾ ਹੁਕਮ 11 ਜਨਵਰੀ 2019 ਤੱਕ ਲਾਗੂ ਰਹੇਗਾ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media