Thursday, March 26, 2026

ਭੱਠਾ ਮਜ਼ਦੂਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਬਣੇ ਕੁਲਵੰਤ ਸਿੰਘ

PPN27081412
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੇ ਚੁਣੇ ਗਏ ਅਹੁਦੇਦਾਰਾਂ ਨਾਲ ਪੰਜਾਬ ਪ੍ਰਧਾਨ ਗੁਰਨਾਮ ਸਿੰਘ।

ਫਾਜਿਲਕਾ , 26 ਅਗਸਤ ( ਵਿਨੀਤ ਅਰੋੜਾ ) : ਮੰਡੀ ਘੁਬਾਇਆ ਦੀ ਦਾਣਾ ਮੰਡੀ ਵਿਖੇ ਭੱਠਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਪੰਜਾਬ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਭਾਰੀ ਗਿਣਤੀ ਵਿੱਚ ਮਜ਼ਦੂਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆ ‘ਤੇ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਤਹਿਸੀਲ ਪੱਧਰ ਦੀ ਚੋਣ ਕੀਤੀ ਗਈ, ਜਿਸ ਵਿੱਚ ਕੁਲਵੰਤ ਸਿੰਘ ਨੂੰ ਪ੍ਰਧਾਨ, ਬਲਦੇਵ ਸਿੰਘ ਨੂੰ ਜਨਰਲ ਸਕੱਤਰ, ਜੀਤ ਸਿੰਘ ਹੀਰੇ ਵਾਲਾ ਨੂੰ ਮੀਤ ਪ੍ਰਧਾਨ, ਗੁਰਦੀਪ ਸਿੰਘ ਨੂੰ ਮੀਤ ਸਕੱਤਰ, ਜਰਨੈਲ ਸਿੰਘ ਨੂੰ ਕੈਸ਼ੀਅਰ ਚੁਣਿਆ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਨੇ ਸੈਂਕੜੇ ਮਜ਼ਦੂਰਾ ਦੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਭੱਠਾ ਮਾਲਕ ਮਜ਼ਦੂਰਾਂ ਨੂੰ ਘੱਟ ਰੇਟ ਦੇਕੇ ਲੁੱਟ ਖਸੁੱਟ ਕਰ ਰਹੇ ਹਨ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਨਹੀ ਦੇ ਰਿਹਾ। ਉਨਾਂ ਕਿਹਾ ਕਿ ਐਂਲ. ਸੀ ਹਰ ਭੱਠੇ ਤੇ ਜਾਕੇ ਜਲਦੀ ਤੋਂ ਜਲਦੀ ਇਨਕੁਆਰੀ ਕਰੇ ਅਤੇ ਹਰ ਮਜ਼ਦੂਰ ਨੂੰ ਜੋ ਬਣਦੇ ਰੇਟ ਬੌਂਡ ਕਮਿਸ਼ਨ ਸਮੇਤ ਲਾਗੂ ਕੀਤੇ ਜਾਣ, ਨਹੀ ਤਾਂ ਮਜ਼ਦੂਰ ਸਘਰੰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜ਼ਿਲਾਂ ਸਕੱਤਰ ਵੀਰ ਸਿੰਘ ਨੇ ਵੀ ਸੰਬੋਧਨ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply