Friday, September 25, 2026

ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ – ਗਿਆਨੀ ਮਾਨ ਸਿੰਘ

ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਚੌਕ ਚਾਟੀਵਿੰਡ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅਮਰ ਸ਼ਹੀਦ ਬਾਬਾ PPN1711201803ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਊਣ ਦੀ ਪ੍ਰੇਰਨਾ ਮਿਲਦੀ ਹੈ।ਉਨਾਂ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ।ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ `ਤੇ ਚਾਨਣਾ ਪਾਇਆ ਅਤੇ ਕਵੀ ਦਰਬਾਰ ਦੌਰਾਨ ਨਾਮਵਰ ਕਵੀਆਂ ਨੇ ਹਾਜ਼ਰੀ ਲਵਾਈ।
ਬਾਅਦ ਦੁਪਹਿਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਮਨਿੰਦਰ ਸਿੰਘ ਸ੍ਰੀਨਗਰ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਹਰਵਿੰਦਰ ਸਿੰਘ ਜੀ ਲਿਟਲ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਬੀਬੀ ਮਹਿਕਪ੍ਰੀਤ ਕੌਰ, ਬੀਬੀ ਕਵਲਜੀਤ ਕੌਰ ਜੀ ਕੀਰਤਨੀ ਜਥਾ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਗੁਰਮਤਿ ਸੰਗੀਤ ਵਿਦਿਆਲਾ ਮੀਰਾਂਕੋਟ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸੇਵਕ ਜਥਾ ਕੜਾਹਿ ਪ੍ਰਸ਼ਾਦਿ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਤੇ ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਸੁਖਬੀਰ ਸਿੰਘ, ਸੁਖਰਾਜ ਸਿੰਘ ਤੇ ਦਰਸ਼ਨ ਸਿੰਘ, ਜਗਜੀਤ ਸਿੰਘ ਸਵੀਟੀ, ਅਮਰਬੀਰ ਸਿੰਘ ਢੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

   
   

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply