Tuesday, November 24, 2026

ਅੰਤ੍ਰਿੰਗ ਕਮੇਟੀ ਮੈਂਬਰ ਬਣੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦਾ ਸਨਮਾਨ

ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ  ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਲੰਘੇ PPN1711201803ਦਿਨੀ ਸ੍ਰੋਮਣੀ ਗੁਰੂਦੁਆਰਾ ਪ੍ਹਬੰਧਕ ਕੇਮਟੀ ਦੀ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁੱਕਤ ਕੀਤੇ ਜਾਣ ਉਪਰੰਤ ਸਿਟੀ ਲਾਈਟ ਕਲੱਬ ਵਲੋਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਨੀਟਾ ਦੀ ਅਗਵਾਈ ਹੇਠ ਭੁਪਿੰਦਰ ਸਿੰਘ ਭਲਵਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਉਹਨਾਂ ਨੂੰ ਜ਼ੋ ਜਿੰਮੇਵਾਰੀ ਸੋਂਪੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨਗੇ।ਇਸ ਮੋਕੇ ਅਸ਼ੋਕ ਕੁਮਾਰ ਜੈਨ, ਅਨਿਲ ਕੁਮਾਰ ਟੀਟੂ, ਸੁਰੇਸ਼ ਬਾਂਸਲ, ਮਨਜੀਤ ਸਿੰਘ ਬਖਸ਼ੀ, ਗੁਰਕੰਵਲ ਸਿੰਘ ਕੋਹਲੀ, ਮਿੰਟੂ ਅੋਲਖ, ਸੁਰੇਸ਼ ਕੁਮਾਰ, ਰਵਿੰਦਰ ਕੋਹਲੀ ਅਤੇ ਮਨੋਜ਼ ਕੁਮਾਰ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply