ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਸਭਾ ਚੌਣਾਂ 2019 ਵਿੱਚ ਪੰਜਾਬ ਵਿੱਚ 13 ਦੀਆਂ 13 ਸੀਟਾਂ `ਤੇ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ
ਕਰੇਗੀ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ ਭਗਵੰਤ ਮਾਨ ਪੰਜਾਬ ਵਿੱਚ ਵੋਟਾਂ ਦੀ ਸਭ ਤੋਂ ਵੱਡੀ ਗਿਣਤੀ ਵਿੱਚ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਨਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅੱਜ ਹਰ ਫਰੰਟ `ਤੇ ਫੇਲ ਸਾਬਤ ਹੋ ਰਹੀ ਹੈ ਅਤੇ ਪੰਜਾਬ ਦੇ ਲੋਕ ਪਿਛਲੀ ਅਕਾਲੀ ਭਾਜਪਾ ਸਰਕਾਰ ਦੀ ਤਰ੍ਹਾਂ ਹੀ ਕਾਂਗਰਸ ਸਰਕਾਰ ਤੋਂ ਦੁੱਖੀ ਹਨ ਅਤੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਤਰ੍ਹਾਂ ਵਿਕਾਸ ਦੇਖਣਾ ਚਾਹੁੰਦੇ ਹਨ।ਜਿਸ ਲਈ ਆਉਣ ਵਾਲੀਆ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦੇਣਗੇ।ਰਾਜਵੰਤ ਸਿੰਘ ਘੁੱਲੀ ਨੇ ਲੋਕ ਸਭਾ ਮੈਂਬਰ ਭਗਵੰਤ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪਾਰਲੀਮੈਂਟ ਵਿੱਚ ਹੁਣ ਤੱਕ ਸਭ ਤੋ ਜਿਆਦਾ ਮੁੱਦੇ ਪੰਜਾਬ ਦੇ ਭਗਵੰਤ ਮਾਨ ਨੇ ਚੁੱਕੇ ਹਨ ਅਤੇ ਸਾਰੇ ਸੰਸਦ ਮੈਂਬਰਾਂ ਵਿਚੋ ਆਪਣੇ ਹਲਕੇ ਵਿੱਚ ਗਰਾਂਟਾਂ ਵੰਡਣ ਵਿੱਚ ਭਗਵੰਤ ਮਾਨ ਪਹਿਲੇ ਨੰਬਰ `ਤੇ ਹਨ।ਜਿਸ ਤਹਿਤ ਧੂਰੀ ਹਲਕੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਦੇ ਕੰਮ ਸੁਰੂ ਕਰਵਾਏ ਜਾ ਰਹੇ ਹਨ।ਇਸ ਮੋਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੰਬਰਦਾਰ ਹਰਭਜਨ ਸਿੰਘ , ਅਨਿਲ ਕੁਮਾਰ ਲੀਲਾ, ਸੁਖਪਾਲ ਸਿੰਘ ਪਾਲਾ, ਦਰਵਾਰਾ ਸਿੰਘ ਤੇ ਅਮਰਦੀਪ ਸਿੰਘ ਧਾਂਦਰਾ ਹਾਜਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media