ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ `ਚ ਹੋਏ ਗ੍ਰਨੇਡ ਹਮਲੇ ਦਾ ਜਾਇਜ਼ਾ
ਲੈਣ ਲਈ ਪਹੁੰਚੇ।ਉਨਾਂ ਕਿਹਾ ਕਿ ਇਸ ਮਾਮਲੇੇ ਦੀ ਜਾਂਚ ਅੱਤਵਾਦੀ ਹਮਲੇ ਵਜੋਂ ਕੀਤੀ ਜਾ ਰਹੀ ਹੈ।ਆਈ.ਜੀ ਬਾਰਡਰ ਰੇਂਜ ਐਸ.ਪੀ.ਐਸ ਪਰਮਾਰ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਐਸ.ਐਸ.ਪੀ ਪਰਮਪਾਲ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਤਰੁੰਤ ਪੁੱਜੇ ਅਤੇ ਜ਼ਖਮੀਆਂ ਦੀ ਸਾਰ ਲਈ।ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਐਸ.ਐਸ.ਪੀ ਤਰਨ ਤਾਰਨ ਦਰਸ਼ਨ ਸਿੰਘ ਮਾਨ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਬਾਬਾ ਬਕਾਲਾ ਦੀਪਕ ਭਾਟੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਉਹਨਾਂ ਨੇ ਹਸਪਤਾਲ ਵਿੱਚ ਇਲਾਜ਼ ਲਈ ਦਾਖਲ ਮਰੀਜ਼ਾਂ ਦਾ ਹਾਲ ਵੀ ਪੁੱਛਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media