Friday, August 28, 2026

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ

Longowalਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ।ਜਾਰੀ ਇੱਕ ਬਿਆਨ ਵਿਚ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ ਹੋਈਆਂ ਚਾਰ ਮੌਤਾਂ ਨਾਲ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪੁੱਜਾ ਹੈ।ਉਨ੍ਹਾਂ ਇਸ ਘਟਨਾ ਵਿਚ ਚਲਾਣਾ ਕਰ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply