ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀਂ ਤਰਨ-ਤਾਰਨ ਵਿਖੇ ਕਰਵਾਈ ਗਈ ਦੂਜੀ ਨੈਸ਼ਨਲ ਤਾਇਕਵਾਂਡੋ ਚੈਪੀਅਨਸ਼ਿਪ-2018 ਵਿਚ
ਪੰਜਾਬ ਭਰ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜੱਸ ਪਬਲਿਕ ਸਕੂਲ ਝੜੌਦੀ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੇ ਕੋਚ ਰਕੇਸ਼ ਕੁਮਾਰ ਅਤੇ ਪ੍ਰਿੰਸ ਮੱਟੂ ਦੀ ਮਿਹਨਤ ਸਦਕਾ ਇਸ ਸਕੂਲ ਦਾ ਨਾਮ ਇਲਾਕੇ ਅਤੇ ਪੰਜਾਬ ਵਿੱਚ ਰੌਸ਼ਨ ਕੀਤਾ।ਜਿਨ੍ਹਾਂ ਵਿੱਚ ਤਰਨਪ੍ਰੀਤ ਅਤੇ ਜਸ਼ਨਪ੍ਰੀਤ ਸਿੰਘ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਦੋ ਬੱਚਿਆਂ ਗੌਰਵ ਅਤੇ ਦਾਨਸ਼ਵੀਰ ਨੇ ਸਿਲਵਰ ਮੈਡਲ ਜਿੱਤ ਕੇ ਮੱਲਾਂ ਮਾਰੀਆਂ।ਇਨ੍ਹਾਂ ਜੇਤੂ ਬੱਚਿਆਂ ਦੇ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ।ਸਕੂਲ ਵਿੱਚ ਕਰਵਾਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸਕੂਲ ਸਟਾਫ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਦੀਆਂ ਵਧਾਈਆਂ ਦਿੱਤੀਆਂ ਗਈਆਂ।ਵਧਾਈਆਂ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਸਕੂਲ ਅਧਿਆਪਕ ਸਤੀਸ਼ ਕੁਮਾਰ, ਨਰਿੰਦਰ ਕੌਰ, ਹਰਮੀਤ ਕੌਰ, ਅਮਨਦੀਪ ਕੌਰ, ਹਰਿੰਦਰ ਸ਼ਰਮਾ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media