ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 49ਵਾਂ ਸਥਾਪਨਾ ਦਿਵਸ 24 ਨਵੰਬਰ, 2018 (ਸ਼ਨੀਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।ਇਸ ਸਬੰਧੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ ਸਥਾਪਕ ਕਮੇਟੀਆਂ ਵਲੋ ਕਾਰਜ ਆਰੰਬੇ ਗਏ ਹਨ।ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ।
ਰਜਿਸਟਰਾਰ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਇਸ ਸਬੰਧੀ ਦੱਸਿਆ ਕਿ ਪ੍ਰੋ. ਵੇਦ ਪ੍ਰਕਾਸ਼ ਸਾਬਕਾ ਚੇਅਰਮੈਨ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ ਅਤੇ ਪ੍ਰੋ. ਚਰਨ ਸਿੰਘ ਨਾਨ-ਐਗਜੀਕਿਉਟਿਵ ਚੇਅਰਮੈਨ, ਪੰਜਾਬ ਐਂਡ ਸਿੰਧ ਬੈਂਕ ਇਸ ਮੌਕੇ ਵਿਦਿਅਕ ਭਾਸ਼ਣ ਦੇਣਗੇ।
ਇਸੇ ਤਰ੍ਹਾਂ ਯੂਨੀਵਰਸਿਟੀ ਦਾ ਗੈਲਰੀ-ਹਿਸਟਰੀ ਐਂਡ ਡਰੀਮਸ ਹਾਲ ਵਿਖੇ ਪੇਂਟਿੰਗ ਪ੍ਰਦਰਸ਼ਨੀ ਵੀ ਲੱਗੇਗੀ। ਇਸ ਦਿਨ ਗੁਰੂ ਕਾ ਲੰਗਰ ਯੂਨੀਵਰਸਿਟੀ ਦੇ ਇਨਡੋਰ ਸਟੇਡੀਅਮ ਦੇ ਸਾਹਮਣੇ ਦੁਪਹਿਰ 1.00 ਵਜੇ ਆਰੰਭ ਹੋਵੇਗਾ।ਸ਼ਾਮ 7.00 ਤੋਂ 8.00 ਵਜੇ ਤਕ ਗੁਰਦਵਾਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਹੋਵੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …