ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੈਟਿਕਸ) ਭਾਗ ਪਹਿਲਾ ਸਮੈਸਟਰ-2 ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਪ੍ਰਿੰਸੀਪਲ ਨੇ ਦੱਸਿਆ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ ਜਦੋ ਕਿ ਅਲਕਾ ਗਰਗ ਪੁੱਤਰੀ ਰਾਮੇਸ਼ ਕੁਮਾਰ ਅਤੇ ਹਰਜਿੰਦਰ ਕੌਰ ਪੁਤਰੀ ਸਰਦਾਰਾ ਸਿੰਘ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅਲੀਸ਼ਾ ਰਾਣੀ ਪੁੱਤਰੀ ਰਾਮ ਕੁਮਾਰ 72 ਪ੍ਰਤੀਸ਼ਤ ਅਤੇ ਗੁਰਪ੍ਰੀਤ ਰਾਣੀ ਪੁੱਤਰੀ ਸਿੰਦਰ ਪਾਲ ਨੇ 70 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂ ਰੋਸ਼ਨ ਕੀਤਾ।ਕਾਲਜ ਕਮੇਟੀ ਪ੍ਰਧਾਨ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਜਿੰਦਗੀ ‘ਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ ਹਾਜਿਰ ਸੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …