ਸੁਖਬਿੰਦਰ ਸਿੰਘ ਸਰਕਾਰੀਆ ਕੈਬਿਨਟ ਮੰਤਰੀ ਪੰਜਾਬ ਕੈਂਪ ਦਾ ਕਰਨਗੇ ਉਦਘਾਟਨ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਗੁਰੂ ਨਾਨਕ ਦੇਵ ਜੀ ਦੇ
550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਜਿਲੇ੍ਹ ਵਿੱਚ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 21 ਨਵੰਬਰ ਨੂੰ ਜਿਲ੍ਹਾ ਪੱਧਰੀ ਕੈਂਪ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਸੁਖਬਿੰਦਰ ਸਿੰਘ ਸਰਕਾਰੀਆ ਕੈਬਿਨਟ ਮੰਤਰੀ ਪੰਜਾਬ ਸਵੇਰੇ 11:30 ਵਜੇ ਕਰਨਗੇ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੁਖਬਿੰਦਰ ਸਿੰਘ ਸਰਕਾਰੀਆ ਕੈਬਿਨਟ ਮੰਤਰੀ ਪੰਜਾਬ ਵਲੋਂ ਸਵੇਰੇ 11:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਨਵੇਂ ਬਣੇ ਦਫ਼ਤਰ ਜੋ ਕਿ ਨਵੀਆਂ ਕਚਹਿਰੀਆਂ ਵਿਚ ਸਥਿਤ ਹੈ ਦਾ ਉਦਘਾਟਨ ਵੀ ਕਰਨਗੇ।
ਸੰਘਾ ਨੇ ਦੱਸਿਆ ਕਿ ਨਵੇਂ ਬਣੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰਜਿਸਟਰਡ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਕੈਂਪ ਵਿਚ ਪੈਨਸ਼ਨ, ਆਟਾ-ਦਾਲ, ਉਜਾਲਾ ਸਕੀਮ, ਦਿਵਆਂਗ ਲਈ ਮੈਡੀਕਲ ਕੈਂਪ, ਭਗ਼ਤ ਪੂਰਨ ਸਿੰਘ ਸਕੀਮ, ਜਾਬ ਕਾਰਡ, ਰਜਿਸਟਰੇਸ਼ਨ, ਅਵਾਸ ਯੋਜਨਾ ਆਦਿ ਯੋਜਨਾ ਲਈ ਲੋੜਵੰਦਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਚਲੇਗਾ। ਇਨ੍ਹਾਂ ਕੈਂਪਾਂ ਦੌਰਾਨ ਲੋੜਵੰਦਾਂ ਦੇ ਫਾਰਮ ਭਰੇ ਜਾਣਗੇ ਅਤੇ ਕੈਪਾਂ ਵਿੱਚ ਹੀ ਇਨ੍ਹਾਂ ਨੁੂੰ ਰਜਿਸਟਰਡ ਕੀਤਾ ਜਾਵੇਗਾ।
ਰਵਿੰਦਰ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਇਕ ਮਿੰਨੀ ਰੋਜ਼ਗਾਰ ਮੇਲਾ ਵੀ ਲਗਾਇਆ ਜਾਵੇਗਾ।ਜਿਸ ਵਿਚ ਓਬੇਰ, ਓਲਾ ਅਤੇ ਜਮੈਟੋ ਕੰਪਨੀਆਂ ਵਲੋਂ ਡਰਾਇਵਰ, ਐਲ.ਆਈ.ਸੀ ਏਜੰਟ, ਡਿਲਿਵਰੀ ਬੁਆਏ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਖਾਸ ਤੌਰ ਤੇ ਪੇਂਡੂ ਲੜਕੇ ਜੋ 10ਵੀਂ ਅਤੇ ਬਾਰ੍ਹਵੀਂ ਪਾਸ ਹਨ ਇਸ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਦੀ ਰਜਿਸਟਰਸ਼ਨ ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media