 ਮਿਲਪੀਟਸ (ਕੈਲੀਫੋਰਨੀਆ), 27 ਅਗਸਤ (ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਬੋਟ ਦੇ ਰਸਤੇ ਗੈਰ ਕਾਨੂੰਨੀ ਤਰੀਕੇ ਨਾਲ ਲਿਬੀਆ ਤੋਂ ਇਟਲੀ ਜਾ ਰਹੇ 2 ਪੰਜਾਬ ਦੇ ਨੌਜਵਾਨਾਂ ਦੀ ਰਹੱਸਮਈ ਮੌਤ ਦੇ ਲਈ ਜ਼ਿੰਮੇਵਾਰ ਟ੍ਰੈਵਲ ਏਜੰਟਾਂ ਦੇ ਖਿਲਾਫ ਜਾਂਚ ਦੀ ਮੰਗ ਕੀਤੀ ਹੈ। ਨਾਪਾ ਦੇ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਨੇ ਕਿਹਾ ਕਿ ਜਲੰਧਰ ਦੇ 2 ਕਥਿਤ ਟ੍ਰੈਵਲ ਏਜੰਟਾਂ ਨੇ ਜ਼ਿਲ੍ਹਾ ਜਲੰਧਰ ਦੇ ਪਿੰਡ ਸਨੌਡਾ ਦੇ 2 ਨੌਜਵਾਨਾਂ ਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ, ਜਿਨ੍ਹਾਂ ਨੂੰ ਲਿਬੀਆ ਤੋਂ ਬੋਟ ਦੇ ਰਸਤੇ ਗੈਰ ਕਾਨੂੰਨੀ ਰੂਪ ਨਾਲ ਇਟਲੀ ਵਿਚ ਦਾਖਲ ਕਰਵਾਇਆ ਜਾ ਰਿਹਾ ਸੀ, ਜਿਨ੍ਹਾਂ ਦੀ ਰਸਤੇ ਵਿਚ ਡੁੱਬਣ ਨਾਲ ਮੌਤ ਹੋ ਗਈ। ਇਸ ਦੁਖਦਾਈ ਕਾਂਡ ਦੇ ਲਈ ਜ਼ਿੰਮੇਵਾਰ ਟ੍ਰੈਵਲ ਏਜੰਟਾਂ ‘ਤੇ ਪੰਜਾਬ ਸਰਕਾਰ ਮਾਮਲਾ ਦਰਜ ਕਰਕੇ ਉਹਨਾਂ ਨੂੰ ਤੁਰੰਤ ਗ੍ਰਿਫਤਾਰ ਕਰੇ। ਉਨ੍ਹਾਂ ਨੇ ਕਿਹਾ ਕਿ ਉਹ ਕਈ ਵਾਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ ਕਿ ਮਹਾਰਾਸ਼ਟਰ ਦੀ ਤਰਜ਼ ‘ਤੇ ਇਕ ਮੈਨਵਾਵਰ ਐਕਸਪੋਰਟ ਕਾਰਪੋਰੇਸ਼ਨ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਕਾਨੂੰਨੀ ਤਰੀਕੇ ਨਾਲ ਪੰਜਾਬੀ ਨੌਜਵਾਨਾਂ ਵਿਦੇਸ਼ਾਂ ਵਿਚ ਭੇਜੇ ਜਾ ਸਕਣ, ਪਰ ਅਫਸੋਸ ਕਿ ਪੰਜਾਬ ਸਰਕਾਰ ਨੇ ਅਜਿਹਾ ਕੁੱਝ ਕਰਨ ਲਈ ਕਦਮ ਨਹੀਂ ਚੁੱਕਿਆ ਤੇ ਨਤੀਜੇ ਵਜੋਂ ਵਿਦੇਸ਼ ਜਾਣ ਦੇ ਲਾਲਚ ਵਿਚ ਪੰਜਾਬੀ ਨੌਜਵਾਨ ਮੌਤ ਦੇ ਮੂੰਹ ਵਿਚ ਧੱਕੇ ਜਾ ਰਹੇ ਹਨ। ਸ: ਧੂਤ ਨੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਦੇ ਲਈ ਕਾਲੇ ਕਾਰੋਬਾਰ ਵਿਚ ਲੱਗੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਸ ਢਿੱਲ ਦੇ ਚਲਦੇ ਨਿੱਤ ਦਿਨ ਕੋਈ ਨਾ ਕੋਈ ਪੰਜਾਬੀ ਨੌਜਵਾਨ ਵਿਦੇਸ਼ ਵਿਚ ਕਿਸੀ ਨਾ ਕਿਸੀ ਕੋਨੇ ਵਿਚ ਇਸ ਮਾਨਵ ਤਸਕਰੀ ਦਾ ਸ਼ਿਕਾਰ ਹੋ ਰਿਹਾ ਹੈ।ਸ: ਧੂਤ ਨੇ ਸਾਫ ਤੌਰ ‘ਤੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਉਹ ਦਿਨ ਦੂਰ ਨਹੀਂ ਜਦ ਪੰਜਾਬ ਨੂੰ ਮਾਲਟਾ ਬੋਟ ਹਾਦਸੇ ਜਿਹੇ ਇਕ ਵੱਡੇ ਹਾਦਸੇ ਦਾ ਸਾਹਮਣਾ ਕਰਨਾ ਪਵੇਗਾ।

Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
 Punjab Post Daily Online Newspaper & Print Media