Wednesday, March 18, 2026

ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਪਹੁੰਚੇ ਪ੍ਰਧਾਨ ਲੌਂਗੋਵਾਲ

ਸਾਰੇ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਲ ਮਿਲ ਕੇ ਕੀਤੇ ਜਾਣ – ਲੌਂਗੋਵਾਲ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ

ACD Systems Digital Imaging
ACD Systems Digital Imaging

ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਤੌਰ ’ਤੇ ਮਿਲ ਕੇ ਸੱਦਾ ਦਿੱਤਾ ਹੈ।ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਇੱਕ ਹੀ ਸਟੇਜ ਤੋਂ ਹੋਣੇ ਚਾਹੀਦੇ ਹਨ ਅਤੇ ਇਸ ਵਿਚ ਸਾਰਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉਠ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ।
 ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮੁੱਚੇ ਸਿੱਖ ਜਗਤ, ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਭਾਰਤ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਰਲ-ਮਿਲ ਕੇ ਮਨਾਉਣ ਲਈ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਣੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਤੋਂ ਕੀਤੀ ਜਾ ਰਹੀ ਹੈ ਜਿਸ ਤਹਿਤ 22 ਤੇ 23 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਭ ਨੂੰ ਨਾਲ ਲੈ ਕੇ ਸਾਂਝੇ ਤੌਰ ’ਤੇ ਗੁਰੂ ਸਾਹਿਬ ਜੀ ਦਾ ਇਹ ਇਤਿਹਾਸਕ ਪੁਰਬ ਮਨਾਉਣ ਦੀ ਇਛੁਕ ਹੈ ਅਤੇ ਸਾਰੀਆਂ ਹੀ ਧਿਰਾਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪੂਰਨ ਆਸ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਖਰੇ ਸਰਕਾਰੀ ਪ੍ਰੋਗਰਾਮ ਕਰਨ ਦੀ ਥਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨਗੇ।
ਮੁੱਖ ਮਤਰੀ ਨੂੰ ਸੱਦਾ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply