Tuesday, November 24, 2026

1984 ਸਿੱਖ ਕਤਲੇਆਮ ਦੇ 2 ਦੋਸ਼ੀਆਂ ਨੂੰ ਸਜ਼ਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾ SGPC Logoਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਅਦਾਲਤ ਦੇ ਫੈਸਲੇ ਅਨੁਸਾਰ ਇੱਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਤੇ ਇੱਕ ਨੂੰ ਉਮਰ ਕੈਦ ਹੋਣ ਤੋਂ ਬਾਅਦ ਲੌਂਗੋਵਾਲ ਨੇ ਆਖਿਆ ਕਿ ਇਹ ਫੈਸਲਾ ਭਾਵੇਂ ਦੇਰ ਨਾਲ ਹੀ ਆਇਆ ਹੈ, ਪਰ ਦਰੁਸਤ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਇਹ ਕੇਸ ਤਾਂ ਕੇਵਲ ਇੱਕ ਮਹੱਲੇ ਨਾਲ ਸਬੰਧਤ ਸੀ ਜਦਕਿ ਸਿੱਖ ਕਤਲੇਆਮ ਦੇ ਵੱਡੇ ਦੋਸ਼ੀ ਤਾਂ ਅਜੇ ਵੀ ਆਜ਼ਾਦ ਫਿਰ ਰਹੇ ਹਨ।ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਹੋਰਾਂ ਨੂੰ ਵੀ ਅਜਿਹੀਆਂ ਹੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਲੌਂਗੋਵਾਲ ਨੇ ਕਿਹਾ ਕਿ ਦੁੱਖ ਤਾਂ ਇਸ ਗੱਲ ਦਾ ਹੈ ਕਿ ਸਿੱਖਾਂ ਨੂੰ ਪਿਛਲੇ 34 ਸਾਲ ਤੋਂ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਣਾ ਪਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਹਮੇਸ਼ਾ ਹੀ ਪੁਸ਼ਤਪਨਾਹੀ ਕੀਤੀ ਹੈ ਅਤੇ ਜਿਹੜੇ ਵਿਅਕਤੀ ਸ਼ਰੇਆਮ ਸਿੱਖ ਕਤਲੇਆਮ ਦੇ ਦੋਸ਼ੀ ਹਨ ਉਨ੍ਹਾਂ ਨੂੰ ਕਾਂਗਰਸ ਵੱਲੋਂ ਵੱਡੇ ਵੱਡੇ ਅਹੁਦੇ ਅਤੇ ਟਿਕਟਾਂ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਅਜਿਹੀਆਂ ਹੀ ਸਖਤ ਸਜ਼ਾਵਾਂ ਨਹੀ ਮਿਲ ਜਾਂਦੀਆਂ ਸਿੱਖਾਂ ਦਾ ਰੋਸ ਠੰਡਾ ਨਹੀਂ ਹੋਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply