ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਦੇ ਹੋਣਹਾਰ
ਖਿਡਾਰੀਆਂ ਨੇ ਮਿਲੇਨੀਅਮ ਸਕੂਲ ਵਿਖੇ ਜ਼ਿਲ੍ਹੇ ਪੱਧਰ ਤੇ ਹੋਈ ਟਾਈਕਵਾਂਡੋ ਚੈਂਪਿਅਨਸ਼ਿਪ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ।ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਨੂੰ ਇਨ੍ਹਾਂ ਵਿਦਿਆਰਥੀਆਂ `ਤੇ ਮਾਣ ਹੈ ਜਿਨ੍ਹਾਂ ਨੇ ਵਧੀਆ ਖੇਡ ਦਾ ਮੁਜ਼ਾਹਰਾ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਪ੍ਰੇਰਣਾ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media