Sunday, March 15, 2026

ਪੰਜਾਬ `ਚ ਕਾਨੂੰਨ ਤੇ ਨਿਆਂ ਵਿਵਸਥਾ ਫੇਲ੍ਹ, 3 ਦਿਨਾਂ `ਚ ਵਾਪਰੀਆਂ ਤਿੰਨ ਵੱਡੀਆਂ ਘਟਨਾਵਾਂ – ਅਮਨ ਅਰੋੜਾ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ‘ਆਪ’ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ Aman Arora Aapਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਅਧੀਨ ਸੂਬੇ ਵਿਚ ਫੈਲੇ ਜੰਗਲ ਰਾਜ ਅਤੇ ਨਿਆਂ ਵਿਵਸਥਾ ਪੂਰੀ ਤਰਾਂ ਫੇਲ੍ਹ ਹੋਣ ਲਈ ਸਰਕਾਰ ਦੀ ਨਿਖੇਧੀ ਕੀਤੀ।
    ਅੰਮ੍ਰਿਤਸਰ ਵਿਖੇ ਗੋਲੀ ਲੱਗਣ ਕਾਰਨ ਜਖਮੀ ਹੋਏ ‘ਆਪ’ ਆਗੂ ਸੁਰੇਸ਼ ਸ਼ਰਮਾ ਨਾਲ ਮੁਲਾਕਾਤ ਕਰਨ ਉਪਰੰਤ ਅਰੋੜਾ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਸੁੂਹ ਦੇਣ ਉਪਰੰਤ ਵੀ ਸੂਬੇ ਵਿਚ ਤਿੰਨ ਦਿਨਾਂ ਵਿਚ ਲਗਾਤਾਰ ਤਿੰਨ ਵੱਡੀਆਂ ਘਟਨਾਵਾਂ ਹੋਣਾ ਸਿੱਧ ਕਰਦਾ ਹੈ ਕਿ ਸਰਕਾਰ ਗੁੜੀ ਨੀਂਦ ਸੁੱਤੀ ਹੈ ਅਤੇ ਉਸ ਨੇ ਲੋਕਾਂ ਨੂੰ ਰੱਬ ਆਸਰੇ ਹੀ ਛੱਡ ਦਿੱਤਾ ਹੈ।
    ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀ ਸੁਰੱਖਿਆ ਸੰਬੰਧੀ ਗੰਭੀਰ ਹੁੰਦੀ ਤਾਂ ਅੰਮ੍ਰਿਤਸਰ ਨਜਦੀਕ ਬੰਬ ਧਮਾਕਾ, ਪੰਜਾਬ ਦੇ ਸੀਨੀਅਰ ਆਈ.ਏ.ਐਸ ਅਫਸਰ ਦੇ ਸੁਹਰੇ ਦੀ ਦਿਨ ਦਿਹਾੜੇ ਹੱਤਿਆ ਅਤੇ ‘ਆਪ’ ਆਗੂ ਉਤੇ ਜਾਨਲੇਵਾ ਹਮਲਾ ਵਰਗੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਹੋਈਆਂ ਘਟਨਾਵਾਂ ਸੂਬੇ ਵਿਚ ਫੈਲੇ ਜੰਗਲ ਰਾਜ ਵੱਲ ਇਸ਼ਾਰਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਫੇਲ੍ਹ ਸਾਬਿਤ ਹੋਈਆਂ ਹਨ।ਨਿਰੰਕਾਰੀ ਭਵਨ ਬੰਬ ਕੇਸ ਵਿਚ ਸ਼ਾਮਿਲ ਵਿਅਕਤੀ ਦੇ ਫੜੇ ਜਾਣ ਉੱਤੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਘਟਨਾ ਹੋਣੀ ਹੀ ਨਹੀਂ ਚਾਹੀਦੀ ਸੀ।
    ਅਰੋੜਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਸਥਿਤੀ ਭਿਆਨਕ ਬਣੀ ਹੋਈ ਹੈ ਅਤੇ ਸਰਕਾਰ ਦੀ ਬੇਰੁੱਖੀ ਕਾਰਨ ਬੇਰੁਜਗਾਰ ਨੌਜਵਾਨ ਨਸ਼ੇ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਫਸ ਰਿਹਾ ਹੈ।ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਨੌਜਵਾਨਾਂ ਨੂੰ ਰੁਜਗਾਰ ਦੇਣ ਅਤੇ ਸੂਬੇ ਵਿਚ ਨਿਆ ਵਿਵਸਥਾ ਨੂੰ ਦਰੁਸਤ ਕਰਨ ਦੇ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰੰਤੂ ਹੁਣ ਉਹ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੂੰ ਮੁਖਾਤਿਬ ਹੁੰਦਿਆਂ ਅਰੋੜਾ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਨੂੰ ਸਮਝਦੇ ਹੋਏ ਉਨ੍ਹਾਂ ਦੀ ਸ਼ਕਤੀ ਨੂੰ ਸਮਾਜ ਉਸਾਰੂ ਕੰਮਾਂ ਵਿਚ ਲਗਾ ਕੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ।
    ਸ਼ੁਰੇਸ਼ ਸ਼ਰਮਾ ਦੇ ਹਮਲਾਵਰਾਂ ਨੂੰ ਜਲਦ ਪਕੜਨ ਦੀ ਮੰਗ ਕਰਦਿਆਂ ਅਰੋੜਾ ਨੇ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply