Sunday, March 15, 2026

ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਪੰਜੇ ਬਲਾਕਾਂ `ਚ ਬਣਨਗੇ 154 ਖੇਡ ਮੈਦਾਨ, 11 ਦਾ ਕੰਮ ਸ਼ੁਰੂ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਵੱਡੀ PUNB2111201804ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ 154 ਖੇਡ ਮੈਦਾਨ ਮਗਨਰੇਗਾ ਸਕੀਮ ਅਧੀਨ ਤਿਆਰ ਕੀਤੇ ਜਾਣੇ ਹਨ, ਜਿਥੇ ਨੌਜਵਾਨਾਂ ਨੂੰ ਆਪਣੀ ਖੇਡ ਦਾ ਅਭਿਆਸ ਕਰਨ ਲਈ ਦੂਰ-ਦੁਰਾਡੇ ਜਾਣ ਦੀ ਬਜਾਏ ਪਿੰਡ ਜਾਂ ਪਿੰਡ ਲਾਗੇ ਹੀ ਖੇਡ ਮੈਦਾਨ ਮਿਲ ਜਾਵੇਗਾ।
    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਭੀਖੀ ਵਿੱਚ 32, ਬੁਢਲਾਡਾ ਵਿੱਚ 36, ਝੁਨੀਰ ਵਿੱਚ 26, ਮਾਨਸਾ ਵਿਖੇ 31 ਅਤੇ ਸਰਦੂਲਗੜ੍ਹ ਵਿੱਚ 29 ਖੇਡ ਮੈਦਾਨ ਤਿਆਰ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਵਿਚੋਂ ਪੰਜੇ ਬਲਾਕਾਂ ਵਿੱਚ 11 ਖੇਡ ਮੈਦਾਨਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਣਗੇ।
ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਦੇ ਤਿਆਰ ਹੋਣ ਨਾਲ ਮਾਨਸਾ ਜ਼ਿਲ੍ਹੇ ਦੇ ਨੌਜਵਾਨਾਂ ਖਿਡਾਰੀਆਂ ਨੂੰ ਬਹੁਤ ਲਾਭ ਪੰਹੁਚੇਗਾ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਕਈ ਖਿਡਾਰੀ ਅੱਜ ਅੰਤਰਰਾਸ਼ਟਰੀ ਪੱਧਰ `ਤੇ ਆਪਣੀਆਂ ਖੇਡਾਂ ਦਾ ਲੋਹਾ ਮੰਨਵਾ ਚੁੱਕੇ ਹਨ ਅਤੇ ਇਨ੍ਹਾਂ ਖੇਡ ਮੈਦਾਨਾਂ ਦੇ ਤਿਆਰ ਹੋਣ ਨਾਲ ਖਿਡਾਰੀਆਂ ਦੀ ਪ੍ਰਤਿਭਾ ਵਿੱਚ ਹੋਰ ਵੀ ਨਿਖਾਰ ਆਵੇਗਾ ਅਤੇ ਜ਼ਿਲ੍ਹੇ ਵਿੱਚੋਂ ਵੱਡੇ ਪੱਧਰ `ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਤਿਆਰ ਹੋ ਸਕਣਗੇ।
    ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਣਨ ਜਾ ਰਹੇ ਇਨ੍ਹਾਂ ਮੈਦਾਨਾਂ ਵਿੱਚ ਪ੍ਰਤੀ ਮੈਦਾਨ ਤਕਰੀਬਨ 3-4 ਲੱਖ ਰੁਪਏ ਦਾ ਖਰਚ ਆਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਦਾਨਾ ਵਿੱਚ ਫੁੱਟਬਾਲ, ਵਾਲੀਬਾਲ, ਬੈਡਮਿੰਟਨ, ਕਬੱਡੀ ਅਤੇ ਅਥਲੈਟਿਕਸ ਟਰੈਕ ਤਿਆਰ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਬਲਾਕ ਭੀਖੀ ਵਿਖੇ 2, ਬੁਢਲਾਡਾ ਵਿਖੇ 5 ਝੁਨੀਰ ਵਿਖੇ 1, ਮਾਨਸਾ ਵਿਖੇ 2 ਅਤੇ ਸਰਦੂਲਗੜ੍ਹ ਵਿਖੇ 1 ਖੇਡ ਮੈਦਾਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply