ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਜਸਵੰਤ ਸਿੰਘ ਸੀਨੀਅਰ
ਮੈਡੀਕਲ ਅਫਸਰ ਸੀ.ਐਚ.ਸੀ ਸ਼ੇਰਪੁਰ ਦੀ ਯੋਗ ਅਗਵਾਈ ਵਿੱਚ ਸੀ.ਐਚ.ਸੀ ਸ਼ੇਰਪੁਰ ਅਧੀਨ ਆਉਂਦੇ ਪਿੰਡਾਂ ਵਿੱਚ 18 ਤੋਂ 20 ਨਵੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ 3 ਮੋਬਾਇਲ ਟੀਮਾਂ ਬਣਾ ਕੇ ਭੱਠਿਆਂ, ਪਥੇਰਾ, ਝੁੱਗੀ-ਝੋਪੜੀਆਂ, ਸਲੱਮ ਏਰੀਏ ਵਿੱਚ 563 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ।ਇਹਨਾਂ ਟੀਮਾਂ ਦੀ ਦੇਖ-ਰੇਖ ਅਵਤਾਰ ਸਿੰਘ ਵੱਲੋਂ ਕੀਤੀ ਗਈ।ਮੋਬਾਇਲ ਟੀਮਾਂ ਵਿੱਚ ਰਣਧੀਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ, ਜੁਗਰਾਜ ਸਿੰਘ, ਪਰਗਟ ਸਿੰਘ ਆਦਿ ਨੇ ਡਿਊਟੀ ਨਿਭਾਈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media