Sunday, July 26, 2026

ਜ਼ਿਲ੍ਹਾ ਪੁਲਿਸ ਵਲੋਂ ਅੰਨ੍ਹੇ ਕਤਲ ਦੀ ਗੁੱਥੀ ਦੋ ਘੰਟਿਆਂ `ਚ ਸੁਲਝਾਉਣ ਦਾ ਦਾਅਵਾ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਨੇ ਇਕ ਅੰਨ੍ਹੇ ਕਤਲ ਦਾ ਮਾਮਲਾ ਦੋ ਘੰਟਿਆਂ `ਚ ਸੁਲਝਾਉਣ ਦਾ ਦਾਅਵਾ ਕੀਤਾ ਹੈ।ਇਸ PUNJ2311201808ਕੇਸ ਵਿਚ ਇਕ ਵਿਅਕਤੀ ਨੂੰ ਉਸ ਦੀ ਘਰਵਾਲੀ ਨੇ ਆਪਣੇ ਕਿਸੇ ਮਿੱਤਰ ਦੇ ਸਹਿਯੋਗ ਨਾਲ ਮਿਲ ਕੇ ਬੇਰਹਿਮੀ ਨਾਲ ਮਾਰ ਕੇ ਉਸ ਦੀ ਲਾਸ਼ ਮਾਨਸਾ ਨੇੜਲੇ ਜਵਾਹਰਕੇ ਪਿੰਡ ਦੀ ਨਹਿਰ `ਚ ਸੁੱਟ ਦਿੱਤੀ ਗਈ ਸੀ।
       ਜ਼ਿਲ੍ਹਾ ਪੁਲਿਸ ਕਪਤਾਨ ਮਨਧੀਰ ਸਿੰਘ ਨੇ ਦੇਰ ਸ਼ਾਮ ਨੂੰ ਬੁਲਾਈ ਗਈ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਜਵਾਹਰਕੇ ਪੁੱਲ ਨੇੜੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਸੂਚਨਾ ਥਾਣਾ ਸਿਟੀ-1 ਦੇ ਮੁਖੀ ਜਸਵੀਰ ਸਿੰਘ ਨੂੰ ਪ੍ਰਾਪਤ ਹੋਈ, ਜਿੰਨ੍ਹਾਂ ਨੇ ਤੁਰੰਤ ਇਹ ਮਾਮਲਾ ਡੀ.ਐਸ.ਪੀ ਸਿਮਰਨਜੀਤ ਸਿੰਘ ਲੰਗ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲੀਸ ਅਧਿਕਾਰੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋ ਘੰਟਿਆਂ ਵਿਚ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
      ਪੁਲਿਸ ਮੁਖੀ ਨੇ ਦੱਸਿਆ ਕਿ ਮ੍ਰਿਤਕ ਕਿਰਨਜੀਤ ਸਿੰਘ ਉਰਫ ਜੀਤ ਸਿੰਘ ਉਰਫ ਬਚੀ ਪੁੱਤਰ ਆਤਮਾ ਸਿੰਘ ਕੌਮ ਦਰਜੀ ਵਾਸੀ ਪਿੱਪਲੀਆਂ, ਹਾਲ ਆਬਾਦ ਮਾਨਸਾ ਦੀ ਘਰਵਾਲੀ ਪਰਮਜੀਤ ਕੌਰ ਦੇ ਅਵਤਾਰ ਸਿੰਘ ਉਰਫ ਦੀਪੂ ਮਹਿਰੇ ਵਾਸੀ ਬੱਛੂਆਣਾ ਆਲ ਆਬਾਦ ਮਾਨਸਾ ਨਾਲ ਗੈਰ ਮਨੁੱਖੀ ਸਬੰਧ ਸਨ, ਜਿਸ ਕਰਕੇ ਕਿਰਨਜੀਤ ਸਿੰਘ ਦੀ ਘਰਵਾਲੀ ਪਰਮਜੀਤ ਕੌਰ ਅਤੇ ਉਸ ਦੇ ਪ੍ਰੇਮੀ ਅਵਤਾਰ ਸਿੰਘ ਨੇ ਆਪਣੇ ਪ੍ਰੇਮ ਸਬੰਧਾਂ ਵਿਚ ਰੋੜਾ ਸਮਝਦਿਆਂ ਉਸ ਦਾ ਕਤਲ ਕਰ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਖੁਰਦ-ਬੁਰਦ ਕਰਨ ਲਈ ਇਸ ਲਾਸ਼ ਨੂੰ ਪਿੰਡ ਜਵਾਹਰਕੇ ਦੀ ਨਹਿਰ ਵਿਚ ਸੁੱਟ ਦਿੱਤਾ ਗਿਆ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply