ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ `ਚ ਹੋ ਰਿਹਾ ਵਾਧਾ ਸ਼ਲਾਘਾਯੋਗ -ਏ.ਡੀ.ਸੀ
ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ
ਯੋਜਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਮੀਤ ਸਿੱਧੂ ਵਲੋਂ ਪ੍ਰਸ਼ੰਸ਼ਾ ਪਤਰ ਦੇ ਕੇ ਸਨਮਾਨਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ ਸਾੜ ਕੇ ਵਾਤਾਵਰਣ ਅਤੇ ਜ਼ਮੀਨ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਗਿਣਤੀ ਵਿਚ ਹੋ ਰਿਹਾ ਵਾਧਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਿਰੰਤਰ ਕਿਸਾਨਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਰੋਲ ਨਿਭਾਅ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਗੁਰਾਦਿੱਤਾ ਨੇ ਇਸ ਮੌਕੇ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਬਾਰੇ ਗੱਲ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਵਾਤਾਵਰਣ ਨੁਕਸਾਨੇ ਜਾਣ ਕਰ ਕੇ ਮਨੁੱਖੀ ਸਿਹਤ `ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।ਉਨ੍ਹਾਂ ਦੱਸਿਆ ਕਿਸਾਨਾਂ ਨੂੰ ਪਰਾਲੀ ਦਾ ਢੁੱਕਵਾਂ ਹੱਲ ਕਰਨ ਲਈ ਸਰਕਾਰ ਵਲੋਂ ਹੈਪੀ ਸੀਡਰ, ਐਸ.ਐਮ.ਐਸ, ਚੌਪਰ-ਕਮ-ਸ਼ਰੈਡਰ, ਮਲਚਰ, ਜ਼ੀਰੋ ਡਰਿੱਲ ਅਤੇ ਐਮ.ਬੀ ਮਸ਼ੀਨਾਂ ਲਈ 11 ਕਰੋੜ ਦੀ ਸਬਸਿਡੀ ਦਿੱਤੀ ਗਈ ਹੈ।
ਇਸ ਮੌਕੇ ਐਸ.ਡੀ.ਐਮ ਲਤੀਫ਼ ਅਹਿਮਦ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media