Wednesday, February 25, 2026

ਸਿਹਤ ਜਾਂਚ ਕੈਂਪ `ਚ ਕੀਤਾ 60 ਮਰੀਜ਼ਾਂ ਦਾ ਚੈਕਅਪ

ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਲਗਾਏ ਗਏ PUNJ2311201813ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਦੌਰਾਨ 60 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਸਿਹਤ ਜਾਂਚ ਕੈਂਪਾਂ ਦੀ ਲੜੀ ਤਹਿਤ ਅੱਜ ਕੈਂਪ ਵਿਚ ਆਏ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।ਮਰੀਜਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੁਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਹਾਜ਼ਰ ਮਰੀਜ਼ਾਂ ਵਿਚੋਂ 5 ਅੰਗਹੀਣ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਆਉਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਇਲਾਜ ਲਈ ਮੁੱਢਲੀ ਸਹਾਇਤਾ ਸ਼ੁਰੂ ਕੀਤੀ ਜਾ ਸਕੇ।ਇਸ ਮੌਕੇ ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਘ, ਮੈਡੀਕਲ ਅਫ਼ਸਰ ਡਾ. ਸਾਹਿਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
 

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply