ਕੇਂਦਰੀ ਵਿੱਤ ਮੰਤਰੀ ਜੇਤਲੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਪਹਿਲ ਲਈ ਕੇਂਦਰ ਦੀ ਐਨ.ਡੀ.ਏ ਸਰਕਾਰ ਦਾ ਧੰਨਵਾਦ ਕੀਤਾ। ਜੇਤਲੀ ਨੇ ਛੀਨਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਸਬੰਧੀ ਪਹਿਲ ਕਰਨ ’ਤੇ ਆਪਣੇ ਆਪ ’ਚ ਮਾਣ ਮਹਿਸੂੁਸ ਕਰ ਰਹੀ ਹੈ, ਜਿਸ ਨੁੰ ਪਿੱਛਲੀ ਯੂ.ਪੀ.ਏ ਸਰਕਾਰ ਨੇ ਕੋਰੀਡੋਰ ਦੇ ਪ੍ਰਸਤਾਵ ਨੂੰ ਠੰਡੇ ਬਸਤੇ ’ਚ ਪਾ ਦਿੱਤਾ ਸੀ।ਛੀਨਾ ਨੇ ਦੱਸਿਆ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਕੇਂਦਰ ਵਿੱਚਲੀ ਮੋਦੀ ਸਰਕਾਰ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਤੋਹਫ਼ਾ ਪ੍ਰਦਾਨ ਕੀਤਾ ਹੈ।ਉਨਾਂ ਨੇ ਜੇਤਲੀ ਨਾਲ ਸਰਹੱਦ ਪਾਰ ਜ਼ਮੀਨ ਦੇ ਮਾਲਕ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media