ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਪ੍ਰੀਤਮ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸੁੰਹ ਚੁਕਾਈ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਅਸੀਂ, ਭਾਰਤ ਦੇ ਲੋਕ, ਭਾਰਤ ਨੂੰ ਇੱਕ ਪ੍ਰਭੁਸੱਤਾ ਸੰਪਨ, ਸਮਾਜਵਾਦੀ ਧਰਮ ਨਿਰਪੱਖ, ਪਰਜਾਤੰਤਰਿਕ ਗਣਤੰਤਰ ਬਣਾਉਣ ਦਾ ਨਿਸ਼ਚਾ ਕੀਤਾ ਹੈ ਅਤੇ ਅਸੀਂ ਭਾਰਤ ਦੇ ਸਾਰੇ ਨਾਗਰਿਕਾਂ ਲਈ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਇਨਸਾਫ ਅਤੇ ਵਿਚਾਰਾਂ ਦੀ, ਵਿਸ਼ਵਾਸ਼ ਧਰਮ, ਪੂਜਾ ਅਤੇ ਵਿਚਾਰਾਂ ਦੇ ਪ੍ਰਗਟਾਅ ਦੀ ਆਜ਼ਾਦੀ ਅਤੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਸਮਾਨਤਾ ਪ੍ਰਾਪਤ ਕਰਨ ਲਈ ਅਤੇ ਸਾਰੇ ਨਾਗਰਿਕਾਂ ਵਿੱਚ ਪਿਆਰ, ਭਾਈਚਾਰਾ ਅਤੇ ਸਹਿਯੋਗ ਦੇ ਵਿਕਾਸ ਲਈ ਵਿਅਕਤੀ ਦੇ ਮਾਣ ਨੂੰ ਵਧਾਉਣ ਲਈ ਅਤੇ ਦੇਸ਼ ਦੀ ਅਖੰਡਤਾ ਤੇ ਏਕਤਾ ਲਈ ਕੰਮ ਕਰਨ ਦਾ ਨਿਸ਼ਚਾ ਕਰਦੇ ਹਾਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਸ਼ ਕੁਮਾਰ ਮਾਲ ਅਫ਼ਸਰ, ਗੁਲਸ਼ਨ ਕੁਮਾਰ ਜ਼ਿਲ੍ਹਾ ਬਚਤ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media