Tuesday, November 24, 2026

ਬਾਰ ਕੌਂਸਲ ਚੋਣਾਂ ਵਿੱਚ ਐਡਵੋਕੇਟ ਕਰਨਜੀਤ ਸਿੰਘ ਨੇ ਵੱਡੀ ਜਿੱਤ ਨਾਲ ਰਚਿਆ ਇਤਿਹਾਸ

PPN2711201812ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ-  ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਚੋਣਾਂ ਵਿੱਚ ਕਰਨਜੀਤ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਦਾ ਪਹਿਲਾ ਰਿਕਾਰਡ ਤੋੜ ਕੇ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਗਿਆ ਹੈ।ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ (ਆਨਰੇਰੀ ਕਨੂੰਨੀ ਸਲਾਹਕਾਰ ਪੰਜਾਬ ਪੋਸਟ)  ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਤੋਂ 107 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਜਿੰਨ੍ਹਾਂ ਵਿਚੋਂ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਕਰਨਜੀਤ ਸਿੰਘ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਦੇ ਸਾਬਕਾ ਸੈਕਟਰੀ ਐਂਡ ਵਾਈਸ ਚੈਅਰਮੈਨ ਨੇ 1685 ਵੋਟਾਂ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ।ਐਡਵੋਕੇਟ ਕਰਨਜੀਤ ਸਿੰਘ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।ਐਡਵੋਕੇਟ ਨਵਨੀਤ ਸਿੰਘ ਸੰਗੋਤਰਾ, ਐਡਵੋਕੇਟ ਜੇ.ਐਨ ਸ਼ਰਮਾ, ਐਡਵੋਕੇਟ ਅਮਨਦੀਪ ਸਿੰਘ ਪਾਹਵਾ, ਐਡਵੋਕੇਟ ਸੁਖਮਨਦੀਪ ਸਿੰਘ ਮਜੀਠਾ, ਐਡਵੋਕੇਟ ਸਮਰਾਟ, ਐਡਵੋਕੇਟ ਨਵਾਬ ਗਿੱਲ, ਐਡਵੋਕੇਟ ਲਖਨਪਾਲ ਸਿੰਘ ਅਤੇ ਐਡਵੋਕੇਟ ਅੰਮ੍ਰਿਤਪਾਲ ਸਿੰਘ ਰੰਧਾਵਾ ਨੇ ਵੀ ਇਸ ਵੱਡੀ ਜਿੱਤ ‘ਤੇ ਉਨਾਂ ਨੂੰ ਵਧਾਈ ਦਿੱਤੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply