Tuesday, November 24, 2026

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ `ਤੇ ਮੁਕੰਮਲ ਪਾਬੰਦੀ

ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਪ੍ਰਾਪਤ Ban Ordersਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਚਲਾਉਣ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੀ.ਐਚ.ਐਸ ਐਸ.ਐਮ.ਐਸ ਲਗਾਏ ਬਗੈਰ ਨਹੀਂ ਚਲਾਈ ਜਾਵੇਗੀ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਝੋਨਾ (ਜੀਰੀ) ਸੀਜ਼ਨ 2018-19 ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਫਸਲ ਦੀ ਕਟਾਈ ਆਮ ਤੌਰ `ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕਈ ਵਾਰ ਹਨੇਰਾ ਹੋਣ ਕਾਰਨ ਕੰਬਾਈਨਾਂ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ 15 ਦਸੰਬਰ 2018 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply