Friday, June 26, 2026

ਸਰਕਾਰੀ ਆਈ.ਟੀ.ਆਈ ਵਿਖੇ ਲਗਾਇਆ ਕੌਮੀ ਸੇਵਾ ਯੋਜਨਾ ਕੈਂਪ

ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਅੱਜ ਕੌਮੀ ਸੇਵਾ ਯੋਜਨਾ ਦਾ ਕੈਂਪ ਲਗਾਇਆ PUNJ2711201805ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਮੁਖੀ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਏਕਤਾ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਲਿਆਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਨਾਲ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਵੀ ਜਜ਼ਬਾ ਪੈਦਾ ਹੁੰਦਾ ਹੈ।
    ਇਸ ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਸੰਸਥਾ ਦੇ ਸਿੱਖਿਆਰਥੀਆਂ ਨੂੰ ਇਸ ਯੋਜਨਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਕੈਂਪ ਦੌਰਾਨ ਸਿੱਖਿਆਰਥੀਆਂ ਨੇ ਸੰਸਥਾ ਦਾ ਆਲੇ-ਦੁਆਲੇ ਅਤੇ ਖੇਡ ਦੇ ਮੈਦਾਨ ਦੀ ਸਫਾਈ ਕੀਤੀ ।
    ਇਸ ਮੌਕੇ ਐਨ.ਐਸ.ਐਸ ਕੋਆਰਡੀਨੇਟਰ ਜਸਪਾਲ ਸਿੰਘ, ਜਸਵਿੰਦਰ ਪਾਲ, ਸੰਦੀਪ, ਗੁਰਪ੍ਰੀਤ ਸਿੰਘ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਰਮਨਪ੍ਰੀਤ ਕੌਰ, ਸੁਰਤਾ ਸਿੰਘ, ਗੁਰਬਿੰਦਰ ਸਿੰਘ ਅਤੇ ਜਰਨੈਲ ਸਿੰਘ ਮੌਜੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply