ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ 1 ਦਸੰਬਰ ਨੂੰ
ਆਯੋਜਿਤ ਕੀਤੇ ਜਾ ਰਹੇ 14ਵਾਂ ਸਲਾਨਾ ਜੀਅ ਦਇਆ ਪ੍ਰਵਾਨ ਸਮਾਗਮ ਦਾ ਪੋਸਟਰ ਰਲੀਜ਼ ਕਰ ਕੇ ਸਮਾਗਮ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਇਸ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਈ ਮੀਟਿੰਗ ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ ਇਸ ਸਮਾਗਮ ਲਈ ਤਕਰੀਬਨ 85 ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਆਏ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਦੀ ਵੱਧ ਤੋਂ ਵੱਧ ਸੇਵਾ ਹੋ ਸਕੇ।ਭਾਈ ਸਾਹਿਬ ਨੇ ਕਿਹਾ ਕਿ ਸਲਾਨਾ ਸਮਾਗਮ ਸਬੰਧੀ ਆਯੋਜਿਤ ਕੀਤੇ ਜਾ ਰਹੇ ਗੁਰਮਤਿ ਪ੍ਰੋਗਰਾਮ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਭੁਚੋ ਸਾਹਿਬ ਵਾਲੇ, ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਕਥਾ ਵਾਚਕ ਤੇ ਗਿਆਨੀ ਪਿੰਦਰਪਾਲ ਸਿੰਘ ਵਿਸ਼ੇਸ਼ ਤੌਰ `ਤੇ ਸੰਗਤਾਂ ਦੇ ਦਰਸ਼ਨ ਕਰਨਗੇ।ਉਨਾਂ ਕਿਹਾ ਕਿ ਸ਼ਾਮ 4.00 ਵਜੇ ਤੋਂ ਦੇਰ ਰਾਤ ਤੱਕ ਹੋਣ ਵਾਲੇ ਸਮਾਗਮ ਦਾ ਲਾਈਵ ਟੈਲੀਕਾਸਟ ਵੀ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media