ਹਰੇਕ ਪਿੰਡ ਵਿੱਚ ਲਗਾਏ ਜਾਣਗੇ 550 ਪੌਦੇ
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਮਹੀਨਵਾਰ ਮੀਟਿੰਗਾਂ ਦੌਰਾਨ ਖੇਤੀਬਾੜੀ ਵਿਭਾਗ,
ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਡਾ: ਭੂਪਿੰਦਰ ਸਿੰਘ ਢਿਲੋਂ ਸਹਿਯੋਗੀ ਡਾਇਰੈਕਟਰ ਕੇ.ਵੀ.ਕੇ, ਅਮਨਦੀਪ ਸਿੰਘ ਬਿਜਲੀ ਵਿਭਾਗ, ਵਿਜੈ ਕੁਮਾਰ ਐਗਰੋ, ਡਾ: ਅਨੂਪ ਕੁਮਾਰ ਚਾਰਾ ਵਿਕਾਸ ਅਫਸਰ, ਸੁਖਚੈਨ ਸਿੰਘ ਗੰਡੀਵਿੰਡ ਏ.ਡੀ.ਓ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਸੰਘਾ ਨੇ ਦੱਸਿਆ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵਾਤਾਵਰਣ ਨੂੰ ਸਵੱਛ ਰੱਖਣ ਲਈ ਜੰਗਲਾਤ ਵਿਭਾਗ, ਸਿਖਿਆ, ਸਿਹਤ, ਖੇਤੀਬਾੜੀ, ਪੰਚਾਇਤ, ਵਾਟਰ ਸਪਲਾਈ ਅਤੇ ਬਿਜਲੀ ਵਿਭਾਗ ਦੇ ਸਹਿਯੋਗ ਨਾਲ ਜਿਲੇ੍ਹ ਦੇ ਹਰੇਕ ਪਿੰਡ ਵਿੱਚ 550-550 ਪੌਦੇ ਲਗਾੲੈ ਜਾਣਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਘਾ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ 1 ਦਸੰਬਰ ਤੋਂ 4 ਦਸੰਬਰ ਤੱਕ ਸੀ.ਆਈ.ਆਈ ਵੱਲੋਂ ਐਗਰੋਟੈਕ 2018 ਸੈਕਟਰ 17 ਚੰਡੀਗੜ੍ਹ ਵਿਖੇ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਕਿਸਾਨਾਂ ਦੇ ਜਾਣ ਲਈ 3 ਦਸੰਬਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਇੰਤਜਾਮ ਕੀਤਾ ਗਿਆ ਹੈ, ਜਿਸ ਵਿੱਚ ਲਗਭਗ 600 ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ।ਸੰਘਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅਪ੍ਰੈਲ 2018 ਤੋਂ ਅਕਤੂਬਰ 2018 ਤੱਕ ਦੋ ਜਿਲ੍ਹਾ ਪੱਧਰੀ, 19 ਬਲਾਕ ਪੱਧਰੀ ਅਤੇ 363 ਪਿੰਡ ਪੱਧਰ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਦੀ ਪਰਖ ਕਰਨ ਲਈ 28040 ਮਿੱਟੀ ਦੇ ਸੈਂਪਲ ਵੀ ਲਏ ਗਏ ਹਨ ਜਿੰਨਾਂ ਦੇ ਸੋਆਇਲ ਹੈਲਥ ਕਾਰਡ ਕਿਸਾਨਾਂ ਨੂੰ ਤਿਆਰ ਕਰਕੇ ਦਿੱਤੇ ਜਾਣਗੇ ਅਤੇ ਜਮੀਨ ਦੀ ਸੁਧਾਰ ਕਰਨ ਲਈ ਕਿਸਾਨਾਂ ਨੂੰ 700 ਕੁਇੰਟਲ ਜਿਪਸਮ 50 ਫੀਸਦੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ।੍ਰਸੰਘਾ ਨੇ ਮੀਟਿੰਗ ਵਿੱਚ ਹਾਜ਼ਰ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਅੱਗ ਲੱਗਣ ਵਾਲੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ।
ਦਲਬੀਰ ਸਿੰਘ ਛੀਨਾ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਹੁਣ ਤੱਕ 160 ਖਾਦਾਂ, 149 ਕੀੜੇਮਾਰ ਦਵਾਈਆਂ, 185 ਬੀਜ ਐਕਟ ਅਤੇ 252 ਬੀਜ (ਸਰਵਿਸ) ਦੇ ਸੈਂਪਲ ਲੈ ਕੇ ਲੈਬਾਰਟਰੀਆਂ ਨੂੰ ਭੇਜੇ ਗਏ ਹਨ ਜਿਥੋਂ ਪ੍ਰਾਪਤ ਹੋਏ ਨਤੀਜਿਆਂ ਅਨੁਸਾਰ 6 ਖਾਦਾਂ, 4 ਕੀੜੇਮਾਰ ਦਵਾਈਆਂ 2 ਬੀਜ ਐਕਟ ਅਤੇ 29 ਬੀਜ ਸਰਵਿਸ ਦੇ ਸੈਂਪਲ ਗੈਰ ਮਿਆਰੀ ਪਾਏ ਗਏ ਹਨ ਅਤੇ ਵਿਭਾਗ ਵੱਲੋਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ 9 ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੁੰ ਟ੍ਰੇਨਿੰਗ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ 7.2 ਹੈਕਟੇਅਰ ਰਕਾਬ ਫੁੱਲਾਂ ਦੀ ਕਾਸ਼ਤ ਹੇਠ ਲਿਆਂਦਾ ਗਿਆ ਹੈ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media