Wednesday, April 22, 2026

ਬਗੈਰ ਲਾਇਸੈਂਸ ਟਰੈਵਲ ਏਜੰਟਾਂ `ਤੇ ਕੀਤੀ ਜਾਵੇਗੀ ਕਾਰਵਾਈ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ PUNJ2911201805ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟੇ੍ਰਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਸ ਸਬੰਧੀ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਵਿੱਖ ਵਿੱਚ ਕਿਸੇ ਵੀ ਟਰੈਵਲ ਏਜੰਟ ਦੀ ਕਿਸੇ ਵੀ ਤਰ੍ਹਾਂ ਦੀ ਇਸ਼ਤਿਹਾਰਬਾਜ਼ੀ ’ਤੇ ਉਸ ਦਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ ਹੋਵੇਗਾ ਅਤੇ ਉਨ੍ਹਾਂ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਜਿੰਨਾਂ ਕੋਲ ਲਾਇਸੈਂਸ ਨਹੀਂ ਹੋਵੇਗਾ।
     ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ (ਟੈਲੀਵਿਜ਼ਨ, ਪਿ੍ਰੰਟ, ਕੰਧਾਂ ’ਤੇ ਜਾਂ ਵਾਹਨਾਂ ’ਤੇ) ਰਾਹੀਂ ਲਗਵਾਏ ਜਾਣ ਤਾਂ ਉਨ੍ਹਾਂ ’ਤੇ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਕਰਨ ਵੇਲੇ ਟਰੈਵਲ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਲੈਣਾ, ਵੈਰੀਫਾਈ (ਪੜਤਾਲ) ਅਤੇ ਦਰਜ ਕਰਨਾ ਜ਼ਰੂਰੀ ਬਣਾਉਣ।ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪਬਲੀਸ਼ਰਜ਼ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਟਰੈਵਲ ਏਜੰਟਾਂ ਵੱਲੋਂ ਹਰ ਮਹੀਨੇ ਇਹ ਜਾਣਕਾਰੀ ਦੇਣੀ ਯਕੀਨੀ ਬਣਾਈ ਜਾਵੇ ਕਿ ਉਨ੍ਹਾਂ ਵੱਲੋਂ ਕਿੰਨੇ ਵਿਦਿਆਰਥੀਆਂ ਦੇ ਵੀਜੇ ਲਗਾਏ ਗਏ ਹਨ ਅਤੇ ਉਨ੍ਹਾਂ ਪਾਸ ਕਿੰਨੇ ਵਿਦਿਆਰਥੀ ਆਈਲੈਟਸ ਦੀ ਸਿਖਿਆ ਵੀ ਪ੍ਰਾਪਤ ਕਰ ਰਹੇ  ਹਨ।ਉਨ੍ਹਾਂ ਕਿਹਾ ਕਿ ਆਈਲੈਟਸ ਸੈਂਟਰ ਚਲਾਉਣ ਵਾਲੇ ਵੀ ਜੀ.ਐਸ.ਟੀ ਦੇ ਅਧੀਨ ਆਉਂਦੇ ਹਨ ਇਸ ਲਈ  ਉਨ੍ਹਾਂ ਨੂੰ ਜੀ:ਐਸ:ਟੀ ਅਧੀਨ ਬਣਦਾ ਭੁਗਤਾਨ ਕਰਨਾ ਸਰਕਾਰ ਨੂੰ ਯਕੀਨੀ ਬਣਾਇਆ ਜਾਵੇ।
     ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਟਰੈਵਲ ਏਜੰਟਾਂ ਦਾ ਲਾਇਸੈਂਸ 5 ਸਾਲ ਤੱਕ ਮਾਨਤਾ ਪ੍ਰਾਪਤ ਹੁੰਦਾ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਨੂੰ ਰੀਨਿਊ ਕਰਵਾਉਣਾ ਵੀ ਬਹੁਤ ਜਰੂਰੀ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਏਜੰਟ ਨੇ ਕਿਸੇ ਹੋਰ ਜਿਲੇ੍ਹ ਵਿੱਚ ਲਾਇਸੈਂਸ ਪ੍ਰਾਪਤ ਕੀਤਾ ਹੈ ਤਾਂ ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਸੂਚਿਤ ਕਰਨਾ ਬਹੁਤ ਜਰੂਰੀ ਹੈ।
     ਇਸ ਮੀਟਿੰਗ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਰਜਤ ਓਬਰਾਏ ਐਸ.ਡੀ.ਐਮ ਅਜਨਾਲਾ ਅਤੇ ਹਰਜੀਤ ਸਿੰਘ ਏ:ਡੀ:ਸੀ:ਪੀ ਕਰਾਈਮ ਤੋਂ ਇਲਾਵਾ ਹੋਰ ਵੀ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply