ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਿੰਦੀ ਸਮਾਚਾਰ ਸਮੂਹ ਦੇ ਚੇਅਰਮੈਨ ਸਵਰਗੀ ਰਮੇਸ਼ ਚੰਦਰ ਅਗਰਵਾਲ ਦਾ 74ਵਾਂ ਜਨਮ ਦਿਵਸ ਪੂਰੇ ਭਾਰਤ ਵਿੱਚ ਪ੍ਰੇਰਨਾ ਦਿਵਸ ਵਜੋਂ ਮਨਾਉਂਦਿਆਂ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਤੇ ਸਿਵਲ ਹਸਪਤਾਲ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਿਸ਼ੇਸ਼ ਤੌਰ `ਤੇ ਪੁੱਜੇ।ਸੋਨੀ ਨੇ ਦੱਸਿਆ ਕਿ ਅੱਜ ਪੂਰੇ ਦੇਸ਼ ਵਿੱਚ 191 ਸਥਾਨਾਂ `ਤੇ ਖੂਨਦਾਨ ਦੇ ਕੈਂਪ ਲਗਾਏ ਗਏ ਹਨ, ਜੋ ਸਵਰਗੀ ਰੇਮਸ਼ ਚੰਦਰ ਨੂੰ ਇਕ ਸੱਚੀ ਸ਼ਰਧਾਂਜਲੀ ਹੈ।ਉਨਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਇਨ੍ਹਾਂ ਦੋਹਾਂ ਕੈਂਪਾਂ ਵਿੱਚ 101 ਯੂਨਿਟ ਖੂਨਦਾਨ ਹੋ ਚੁੱਕਾ ਹੈ ਤੇ ਇਹ ਕੈਂਪ ਚੱਲ ਰਿਹਾ ਹੈ।ਇਸ ਮੌਕੇ ਡਾ: ਚਰਨਜੀਤ ਸਿੰਘ, ਸੰਜੀਵ ਸ਼ਰਮਾ ਓ.ਐਸ.ਡੀ ਅਤੇ ਅੰਮ੍ਰਿਤਸਰ ਬਿਊਰੋ ਚੀਫ ਸਤੀਸ਼ ਸ਼ਰਮਾ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media