ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਜੱਜ ਜੂਨੀਅਰ ਡਵੀਜ਼ਨ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਨਾਲ ਚੀਫ ਖਾਲਸਾ ਦੀਵਾਨ
ਚੈਰੀਟੇਬਲ ਸੁਸਾਇਟੀ ਦੇ ਅਹੁੱਦੇਦਾਰਾਂ ਦੀ 2 ਦਸੰਬਰ ਨੂੰ ਹੋਣ ਵਾਲੀ ਜਨਰਲ ਚੋਣ `ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਦੇ ਮੱਦੇਨਜ਼ਰ ਇਹ ਚੋਣ ਅਦਾਲਤ ਦਾ ਫੈਸਲਾ ਆਉਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਦੇ ਦਸਤਖਤਾਂ ਹੇਠ ਜਾਰੀ ਬਿਆਨ ਅਨੁਸਾਰ 2/12/2018 ਨੂੰ 10.00 ਵਜੇ ਰੱਖੀ ਗਈ ਜਨਰਲ ਕਮੇਟੀ ਦੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media