Tuesday, November 24, 2026

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੇ ਸਪੁੱਤਰ ਸੁਖਰੀਤ ਸਿੰਘ ਅਮਰੀਕਾ ’ਚ ਬਣੇ ਆਇਰਨ ਮੈਨ

ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ – ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਦੇ ਫਲੋਰਿਡਾ ਵਿਖੇ ਆਪਣੀ ਹਿੰੰਮਤ ਸਦਕਾ ਆਇਰਨ ਮੈਨ (ਲੋਹ ਪੁਰਸ਼) ਬਣੇ ਗੁਰਸਿੱਖ PPN0112201825ਨੌਜੁਆਨ ਸੁਖਰੀਤ ਸਿੰਘ ਨੇ ਅੱਜ ਆਪਣੀਆਂ ਪ੍ਰਾਪਤੀਆਂ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਆਪਣੇ ਪਿਤਾ ਨਰਿੰਦਰ ਸਿੰਘ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸੁਖਰੀਤ ਸਿੰਘ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਦਰਬਾਰ ਸਾਹਿਬ ਦੇ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
 ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੇ ਹੋਣਹਾਰ ਸਪੁੱਤਰ ਸੁਖਰੀਤ ਸਿੰਘ ਨੇ ਫਲੋਰਿਡਾ ਵਿਖੇ ਕਰਵਾਈ ਗਈ ਵਕਾਰੀ ਖੇਡ ਵਿਚ ਮਾਣਮੱਤੀ ਪ੍ਰਾਪਤੀ ਕਰਕੇ ‘ਆਇਰਨ ਮੈਨ ਆਫ਼ ਫਲੋਰਿਡਾ’ ਦਾ ਵੱਕਾਰੀ ਖਿਤਾਬ ਹਾਸਲ ਕੀਤਾ ਹੈ।ਇਸ ਖੇਡ ਤਹਿਤ ਪਹਿਲਾਂ ਪਾਣੀ ਵਿਚ ਤੈਰਨਾ, ਫਿਰ ਸਾਈਕਲ ਚਲਾਉਣ ਅਤੇ ਫਿਰ ਲੰਮੀ ਦੌੜ ਵਿਚ ਸ਼ਮੂਲੀਅਤ ਕਰਨੀ ਪੈਂਦੀ ਹੈ।ਸੁਖਰੀਤ ਸਿੰਘ ਨੇ ਇਸ ਮੁਕਾਬਲੇ ਦੌਰਾਨ ਪਾਣੀ ਵਿਚ 4 ਕਿਲੋਮੀਟਰ ਦੀ ਤੈਰਾਕੀ ਕੀਤੀ, 180 ਕਿਲੋਮੀਟਰ ਸਾਈਕਲ ਚਲਾਇਆ ਅਤੇ ਫਿਰ 42 ਕਿਲੋਮੀਟਰ ਦੌੜ ਲਗਾਈ।ਕਿਸੇ ਗੁਰਸਿੱਖ ਨੌਜੁਆਨ ਵੱਲੋਂ ਇਹ ਪਹਿਲੀ ਪ੍ਰਾਪਤੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਸੁਖਰੀਤ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਗੁਰੂ ਸਾਹਿਬ ਦੀ ਕਿਰਪਾ ਅਤੇ ਉਸ ਦੇ ਮਾਤਾ-ਪਿਤਾ ਦੇ ਅਸ਼ੀਰਵਾਦ ਸਦਕਾ ਹੀ ਸੰਭਵ ਹੋ ਸਕੀ ਹੈ।ਉਸ ਨੇ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਤੇ ਮਾਣ ਕਰਨ ਅਤੇ ਨਸ਼ਿਆਂ ਤੋਂ ਰਹਿਤ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੁਖਰੀਤ ਸਿੰਘ ਅਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਆਖਿਆ ਕਿ ਕਿਸੇ ਗੁਰਸਿੱਖ ਵੱਲੋਂ ਕੀਤੀ ਇਸ ਪ੍ਰਾਪਤੀ ਨਾਲ ਸਮੁੱਚੇ ਸਿੱਖ ਜਗਤ ਦਾ ਮਾਣ ਵਧਿਆ ਹੈ। ਉਨ੍ਹਾਂ ਨੌਜੁਆਨੀ ਨੂੰ ਸੁਖਰੀਤ ਸਿੰਘ ਦੀ ਪ੍ਰਾਪਤੀ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਭਜਨ ਸਿੰਘ ਵਕਤਾ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply