ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਵਰਡ ਏਡਜ਼ ਡੇਅ` `ਤੇ ਵਿਦਿਆਰਥੀਆਂ ਨੂੰ
ਏਡਜ਼ ਵਰਗੀ ਘਾਤਕ ਬਿਮਾਰੀ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਵੇਂ ਇਸ ਬਿਮਾਰੀ ਦੇ ਘਾਤਮ ਜਿਵਾਣੂ ਮਨੁੱਖ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਪ੍ਰਭਾਵਿਤ ਕਰਕੇ ਉਸ ਨੂੰ ਮੌਤ ਦੇ ਮੂੰਹ ਤੱਕ ਲੈ ਜਾਂਦੇ ਹਨ।ਵਿਦਿਆਰਥੀਆਂ ਨੇ ਲਾਲ ਰਿਬਨ ਜੋ ਕਿ ਇਸ ਬਿਮਾਰੀ ਦਾ ਚਿੰਨ੍ਹ ਹੈ ਆਪਣੇ ਮੋਢੇ ਤੇ ਲਗਾ ਕੇ ਰੋਲ ਪਲੇਅ ਅਤੇ ਭਾਸ਼ਨ ਦੁਆਰਾ ਇਸ ਬਿਮਾਰੀ ਦੇ ਕਾਰਨ ਫੈਲਣ ਅਤੇ ਬਚਾਅ ਬਾਰੇ ਦੱਸਿਆ ।
ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਜਿਊਣ ਅਤੇ ਇਸ ਘਾਤਕ ਬਿਮਾਰੀ ਤੋਂ ਬਚਣ ਲਈ ਅਤੇ ਆਪਣੇ ਆਸ-ਪਾਸ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media