11 ਲੱਖ ਦੀ ਗਰਾਂਟ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਰ ਸਾਲ ਦੀ ਤਰਾਂ ਅੰਮ੍ਰਿਤਸਰ ਵਿਖੇ ਕਰਵਾਈ ਜਾਂਦੀ ਭਗਵਾਨ ਜਗਨਨਾਥ ਰੱਥ ਯਾਤਰਾ ਵਿਚ ਸ਼ਾਮਿਲ
ਹੋਏ ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓ.ਪੀ ਸੋਨੀ ਨੇ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਬਿਜਲੀ ਭਲਵਾਨ ਮੰਦਰ ਤੋਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਸ੍ਰੀ ਦੁਰਗਿਆਨਾ ਮੰਦਰ ਵਿਖੇ ਸਮਾਪਤ ਹੋਈ, ਜਿਸ ਵਿਚ ਸ਼ਹਿਰ ਵਾਸੀਆਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਹਿੱਸਾ ਲਿਆ।ਥਾਂ-ਥਾਂ ਯਾਤਰਾ ਵਿਚ ਸ਼ਾਮਿਲ ਸ਼ਰਧਾਲੂਆਂ ਲਈ ਸ਼ਹਿਰ ਵਾਸੀਆਂ ਵੱਲੋਂ ਲੰਗਰ ਲਗਾਏ ਗਏ ਅਤੇ ਸੇਵਾ ਭਾਵਨਾ ਨਾਲ ਸ਼ਰਧਾਲੂਆਂ ਦੀ ਸੇਵਾ ਕੀਤੀ ਗਈ।ਸੋਨੀ ਨੇ ਕਿਹਾ ਕਿ ਪੰਜਾਬ ਦੇ ਭਾਈਚਾਰੇ ਦੀ ਇਹ ਵਿਲੱਖਣਤਾ ਹੈ ਕਿ ਸਾਰੇ ਪੰਜਾਬੀ ਧਾਰਮਿਕ ਰਹੁ-ਰੀਤਾਂ ਵਿਚ ਬੜੇ ਚਾਅ ਨਾਲ ਸ਼ਾਮਿਲ ਹੁੰਦੇ ਹਨ ਅਤੇ ਦੂਸਰੇ ਦੇ ਧਰਮਾਂ ਦਾ ਵੀ ਬਰਾਬਰ ਸਤਿਕਾਰ ਕਰਦੇ ਹਨ।
ਸੋਨੀ ਨੇ ਰੱਥ ਖਿੱਚ ਕੇ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਰੱਥ ਅੱਗੇ ਝਾੜੂ ਫੇਰਣ ਦੀ ਸੇਵਾ ਕੀਤੀ। ਉਨਾਂ ਇਸ ਮੌਕੇ ਯਾਤਰਾ ਲਈ 11 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਕਰਮਜੀਤ ਸਿੰਘ ਰਿੰਟੂ, ਅਸ਼ਵਨੀ ਪੱਪੂ, ਪਰਮਜੀਤ ਚੌਪੜਾ ਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media