Tuesday, August 4, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ ਰੋਡ ਨੇ ਦੂਜੀ ਵਾਰ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਸ੍ਰੀ ਗੁਰੂ PUNJ0212201807ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਦੀ ਟੀਮ ਨੇ ਪਿਛਲੇ ਦਿਨੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੁੱਗਰੀ ਰੋਡ ਲੁਧਿਆਣਾ ਵੱਲੋਂ ਸੇਵਾ ਸਿੰਘ ਬੰਗਾ ਦੀ ਯਾਦ ਵਿੱਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਦਸਵੀਂ-ਏ ਦੇ ਵਿਦਿਆਰਥੀ ਮਨਹਰਜੀ ਸਿੰਘ ਨੇ ਵਧੀਆ ਤਬਲਾ ਵਾਦਕ ਵਜੋਂ 1100/- ਰੁਪਏ ਨਕਦ ਅਤੇ ਸਕੂਲ ਨੇ ਦੂਜੀ ਵਾਰ ਓਵਰ ਆਲ ਟਰਾਫੀ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ 15 ਟੀਮਾਂ ਨੇ ਭਾਗ ਲਿਆ।ਜੇਤੂ ਟੀਮ ਦੇ ਸਕੂਲ ਪਹੁੰਚਣ `ਤੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ, ਵਾਈਸ ਪਿ੍ਰੰਸੀਪਲ ਸ੍ਰੀਮਤੀ ਰੇਣੂ ਅਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਨਿਸਚਿੰਤ ਕਾਹਲੋਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ । ਇਸ ਮੌਕੇ ਸੰਗੀਤ ਵਿਭਾਗ ਦੇ ਅਧਿਆਪਕ ਸ੍ਰੀਮਤੀ ਪ੍ਰਭਜੋਤ ਕੌਰ, ਰਾਜਕੁਮਾਰ, ਗੁਰਮੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply