Sunday, March 15, 2026

ਜਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ

Apneet Riat DCਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵੱਖ-ਵੱਖ ਅਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਪਬਲਿਕ ਦਾ ਸੰਤੁਲਨ ਵਿਗੜ੍ਹ ਜਾਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
    ਜਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਫੋਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ `ਤੇ ਪੂਰਨ ਪਾਬੰਦੀ ਲਗਾਈ ਹੈ।ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਊਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਆਮ ਵੇਖਣ ਵਿਚ ਆਉਂਦਾ ਹੈ ਕਿ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ `ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ, ਜਿਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਹੁਕਮ ਵਿਚ ਕਿਹਾ ਕਿ ਐਕਸੀਡੈਂਟ ਕਾਰਨ ਮਰੇ ਗਊਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ, ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿਚ ਬੇਚੈਨੀ ਵੀ ਫੈਲਦੀ ਹੈ, ਜਿਸ ਕਾਰਨ ਇਹ ਪਾਬੰਦੀ ਲਗਾਈ ਜਾਂਦੀ ਹੈ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ ਜਾਂ ਥਾਵਾਂ `ਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ `ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ `ਤੇ ਵੀ ਭੈੜਾ ਅਸਰ ਪੈਂਦਾ ਹੈ, ਇਸ ਲਈ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਪੋਸਟਰਾਂ ਨੂੰ ਲਗਾਉਣ `ਤੇ ਪਾਬੰਦੀ ਲਗਾਈ ਜਾਂਦੀ ਹੈ।
    ਉਪਰੋਕਤ ਹੁਕਮ 31 ਜਨਵਰੀ 2018 ਤੱਕ ਲਾਗੂ ਰਹਿਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply