Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਅਧਾਰਿਤ ਕੋਰਸ

GNDUਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫੋਲੌਂਗ ਲਰਨਿੰਗ ਡਿਪਾਰਟਮੈਂਟ ਨੇ ਜਨਵਰੀ 2019 ਤੋਂ ਜੂਨ 2019 ਤੱਕ ਕੁੜੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ 6 ਮਹੀਨਿਆਂ ਦੇ ਕੋਰਸ ਸ਼ੁਰੂ ਕੀਤੇ ਹਨ।
ਇਨ੍ਹਾਂ ਕੋਰਸਾਂ ਵਿੱਚ ਕਟਿੰਗ ਅਤੇ ਟੇਲਰਿੰਗ `ਚ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ, ਬਿਊਟੀ ਕਲਚਰ ਵਿੱਚ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ਾਮਲ ਹਨ।ਇਸੇ ਤਰ੍ਹਾਂ ਵੈਬ ਡਿਜ਼ਾਇਨਿੰਗ ਵਿਚ 6 ਮਹੀਨੇ ਦਾ ਸਰਟੀਫਿਕੇਟ ਕੋਰਸ ਅਤੇ ਇੰਗਲਿਸ਼ ਬੋਲਣ ਅਤੇ ਸੰਚਾਰ ਹੁਨਰ ਵਿਚ 6 ਮਹੀਨੇ ਦਾ ਸਰਟੀਫਿਕੇਟ ਕੋਰਸ ਮੁੰਡਿਆਂ ਅਤੇ ਕੁੜੀਆਂ ਲਈ ਉਪਲਬਧ ਹਨ।ਰੁਚੀ ਅਨੁਸਾਰ ਉਮੀਦਵਾਰ 28 ਦਸੰਬਰ, 2018 ਤੱਕ ਯੂਨੀਵਰਸਿਟੀ ਦੀ ਵੈਬਸਾਈਟ  ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।ਉਮੀਦਵਾਰ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply