Friday, April 24, 2026

ਫਾਇਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮਾਂ ਨਾ ਕਰਵਾਉਣ ਦੀ `ਤੇ ਸਕੂਲ ਦੀ ਮਾਨਤਾ ਹੋਵੇਗੀ ਰੱਦ

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਆਰ.ਟੀ.ਈ (ਰਾਈਟ ਟੂ ਐਜੂਕੇਸ਼ਨ) ਐਕਟ 2009 ਅਧੀਨ ਸਾਲ 2018-19 ਲਈ ਮਾਨਤਾ ਜਾਰੀ ਰੱਖਣ ਸਬੰਧੀ ਹਰ ਪ੍ਰਾਈਵੇਟ ਸਕੂਲ ਵਲੋਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਅਪ੍ਰੈਲ ਮਹੀਨੇ ਵਿੱਚ ਜਮ੍ਹਾ ਕਰਵਾਉਣੇ ਹੁੰਦੇ ਹਨ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 178 ਪ੍ਰਾਈਵੇਟ ਸਕੂਲ ਹਨ ਅਤੇ 66 ਪ੍ਰਾਈਵੇਟ ਸਕੂਲਾਂ ਵਲੋਂ ਇਹ ਸਰਟੀਫਿਕੇਟ ਜਮ੍ਹਾ ਨਹੀਂ ਕਰਵਾਏ ਗਏ।ਉਨ੍ਹਾਂ ਕਿਹਾ ਕਿ ਅਜਿਹੇ ਸਕੂਲਾਂ ਨੂੰ ਪੈਂਡਿੰਗ ਮਾਨਤਾ ਵਰਗ ਵਿੱਚ ਰੱਖਦੇ ਹੋਏ ਲਿਖਤੀ ਸਪੱਸ਼ਟੀਕਰਨ ਦੇਣ ਸਬੰਧੀ ਹਦਾਇਤ ਕੀਤੀ ਜਾਂਦੀ ਹੈ।ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਆਰ.ਟੀ.ਈ ਐਕਟ 2009 ਦੀ ਧਾਰਾ 19 (5) ਅਨੁਸਾਰ ਮਾਨਤਾ ਰੱਦ ਕੀਤੀ ਜਾ ਸਕਦੀ ਹੈ।
    ਜ਼ਿਲ੍ਹਾ ਸਿਖਿਆ ਅਫ਼ਸਰ ਨੇ ਕਿਹਾ ਕਿ ਪਿੱਛਲੇ ਸਾਲ 2017-18 ਦੀ ਮਾਨਤਾ ਦੀ ਕਾਪੀ ਵੀ ਇਸ ਦਫ਼ਤਰ ਨੂੰ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਾਇਰ ਸੇਫਟੀ ਸਰਟੀਫਿਕੇਟ ਦਫ਼ਤਰ ਫਾਇਰ ਅਫ਼ਸਰ ਮਾਨਸਾ/ਸਰਦੂਲਗੜ੍ਹ ਅਤੇ ਬਿਲਡਿੰਗ ਸਰਟੀਫਿਕੇਟ ਦਫ਼ਤਰ ਕਾਰਜਕਾਰੀ ਇੰਜੀਨਿਅਰ, ਪ੍ਰਾਂਤਕ ਮੰਡਲ ਲੋਕ ਨਿਰਮਾਣ ਵਿਭਾਗ ਭਵਨ ਤੇ ਮਾਰਗ ਸ਼ਾਖਾ ਮਾਨਸਾ (ਫੋਨ ਨੰਬਰ 01652-232119) ਨਾਲ ਸੰਪਰਕ ਕੀਤਾ ਜਾਵੇ।
      ਸ਼੍ਰੀਮਤੀ ਰਾਜਿੰਦਰ ਕੌਰ ਨੇ ਕਿਹਾ ਕਿ ਇਹ ਦੋਵੇਂ ਸਰਟੀਫਿਕੇਟ ਪ੍ਰਾਪਤ ਹੋਣ `ਤੇ ਦਫ਼ਤਰ ਜ਼ਿਲ੍ਹਾ ਪ੍ਰੋਜੈਕਟ ਡਾਇਰੈਕਟਰ ਸਰਵ ਸਿੱਖਿਆ ਅਭਿਆਨ ਮਾਨਸਾ, ਕਮਰਾ ਨੰਬਰ 55, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਮਾਨਸਾ ਵਿਖੇ ਜਮ੍ਹਾ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ ਫੋਨ ਨੰਬਰ 01652-232606 `ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸਕੂਲ ਬਿੂ੍ਹਾਂ ਮਾਨਤਾ ਦੇ ਚੱਲ ਰਿਹਾ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋ ਸਕੇ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply